BSP ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ, ਚੋਣ ਰੈਲੀ ਨੂੰ ਕਰਨਗੇ ਸੰਬੋਧਨ || Latest News

0
105

BSP ਸੁਪਰੀਮੋ ਮਾਇਆਵਤੀ ਅੱਜ ਆਉਣਗੇ ਪੰਜਾਬ, ਚੋਣ ਰੈਲੀ ਨੂੰ ਕਰਨਗੇ ਸੰਬੋਧਨ

(ਬਸਪਾ) ਦੀ ਸੁਪਰੀਮੋ ਮਾਇਆਵਤੀ ਅੱਜ ਪੰਜਾਬ ਆ ਰਹੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਗਰਾਊਂਡ ‘ਚ ਚੋਣ ਸਭਾ ਨੂੰ ਸੰਬੋਧਨ ਕਰਨਗੇ।

ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ  

ਉਨ੍ਹਾਂ ਦੀ ਰੈਲੀ ਲਈ ਪਾਰਟੀ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਕਿਸੇ ਵੀ ਪੱਧਰ ‘ਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਬਸਪਾ ਸੂਬੇ ‘ਚ ਲੋਕ ਸਭਾ ਚੋਣਾਂ ਇਕੱਲੇ ਆਪਣੇ ਦਮ ‘ਤੇ ਲੜ ਰਹੀ ਹੈ। ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਹੈ। ਬਸਪਾ ਨੇ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਰੈਲੀ ਵਿੱਚ ਸਾਰੇ ਉਮੀਦਵਾਰ ਵੀ ਸ਼ਾਮਲ ਹੋਣਗੇ। ਇਸ ਲੋਕ ਸਭਾ ਹਲਕੇ ਵਿੱਚ ਬਸਪਾ ਦਾ ਚੰਗਾ ਆਧਾਰ ਹੈ।

LEAVE A REPLY

Please enter your comment!
Please enter your name here