ਨਵਾਂਸ਼ਹਿਰ ਪਹੁੰਚੇ ਬਸਪਾ ਸੁਪਰੀਮੋ ਮਾਇਆਵਤੀ, BJP ‘ਤੇ ਕੱਸਿਆ ਤੰਜ਼
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਪੰਜਾਬ ਦੇ ਨਵਾਂਸ਼ਹਿਰ ਪਹੁੰਚ ਗਈ ਹੈ। ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਤੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਹੱਕ ਵਿੱਚ ਕੀਤੀ ਰੈਲੀ ਨੂੰ ਬਸਪਾ ਸੁਪਰੀਮੋ ਨੇ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਮਾਇਆਵਤੀ ਨੇ 8 ਫਰਵਰੀ 2022 ਨੂੰ ਵਿਧਾਨ ਸਭਾ ਚੋਣਾਂ ਸਬੰਧੀ ਨਵਾਂਸ਼ਹਿਰ ਦੀ ਦਾਣਾ ਮੰਡੀ ਵਿੱਚ ਜ਼ਿਲ੍ਹੇ ਦੇ ਅਕਾਲੀ-ਬਸਪਾ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਸਨ।
ਰੈਲੀ ਨੂੰ ਸੰਬੋਧਨ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਅੱਜ ਦੀ ਜਨਸਭਾ ਵਿੱਚ ਇਕੱਠੀ ਹੋਈ ਭੀੜ ਦੇ ਜੋਸ਼ ਨੂੰ ਦੇਖ ਕੇ ਉਨ੍ਹਾਂ ਨੂੰ ਭਰੋਸਾ ਹੈ ਕਿ ਬਸਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਧ ਸੱਤਾ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਰਹੀ ਹੈ। ਕਾਂਗਰਸ ਦੀਆਂ ਗਲਤ ਨੀਤੀਆਂ ਅਤੇ ਕਾਰਜ ਪ੍ਰਣਾਲੀ ਕਾਰਨ ਕਾਂਗਰਸ ਨੂੰ ਕੇਂਦਰ ਦੀ ਸੱਤਾ ਤੋਂ ਲਾਂਭੇ ਹੋਣਾ ਪਿਆ।
ਇਹ ਵੀ ਪੜ੍ਹੋ;“INDI ਗਠਬੰਧਨ ਵਾਲੇ ਨੇ ਦੇਸ਼ ਲਈ ਵੱਡਾ ਖ਼ਤਰਾ: PM Modi
ਇਸ ਦੇ ਨਾਲ ਹੀ ਬਸਵਾ ਸੁਪਰੀਮੋ ਮਾਇਆਵਤੀ ਨੇ ਕਿਹਾ ਕਿ ਭਾਜਪਾ ਅਤੇ ਉਸ ਦੇ ਸਹਿਯੋਗੀ ਸੱਤਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਹੋਣ ਕਾਰਨ ਲੱਗਦਾ ਹੈ ਕਿ ਇਸ ਵਾਰ ਪਾਰਟੀ ਦੀ ਸਰਕਾਰ ਵਿਚ ਵਾਪਸੀ ਆਸਾਨ ਨਹੀਂ ਹੋਵੇਗੀ। ਭਾਜਪਾ ‘ਤੇ ਹਮਲਾ ਕਰਦੇ ਹੋਏ ਯੂਪੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਚੋਣਾਂ ਨਿਰਪੱਖ ਹੁੰਦੀਆਂ ਹਨ ਤਾਂ ਮਸ਼ੀਨਾਂ ਨਾਲ ਛੇੜਛਾੜ ਨਾ ਹੋਣ ‘ਤੇ ਭਾਜਪਾ ਕੇਂਦਰ ‘ਚ ਨਹੀਂ ਆਵੇਗੀ।
ਮਾਇਆਵਤੀ ਨੇ ਕਿਹਾ ਕਿ ਸਾਡਾ ਉਦੇਸ਼ ਉਨ੍ਹਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਕੇਂਦਰ ‘ਚ ਸੱਤਾ ‘ਚ ਆਉਣ ਤੋਂ ਰੋਕਣਾ ਹੈ, ਜਿਨ੍ਹਾਂ ਦੀ ਕਹਿਣੀ ਅਤੇ ਕਰਨੀ ‘ਚ ਕਾਫੀ ਅੰਤਰ ਹੈ। ਜਿਸ ਨੂੰ ਲੋਕ ਸਾਲਾਂ ਤੋਂ ਅਜ਼ਮਾ ਰਹੇ ਹਨ। ਅਜਿਹੇ ਵਿੱਚ ਮੇਰਾ ਕਹਿਣਾ ਹੈ ਕਿ ਤੁਸੀਂ ਆਪਣੇ ਸੂਬੇ ਅਤੇ ਦੇਸ਼ ਦੇ ਹਿੱਤ ਵਿੱਚ ਆਪਣੀ ਵੋਟ ਸਿਰਫ ਆਪਣੀ ਪਾਰਟੀ ਬਹੁਜਨ ਸਮਾਜ ਪਾਰਟੀ ਨੂੰ ਹੀ ਪਾਓ। ਲੁਭਾਉਣੇ ਚੋਣ ਮਨੋਰਥ ਪੱਤਰਾਂ ਦਾ ਸ਼ਿਕਾਰ ਨਾ ਹੋਵੋ। ਉਨ੍ਹਾਂ ਨੇ ਕਿਹਾ- ਭਾਜਪਾ ਨੇ ਸਰਕਾਰੀ ਏਜੰਸੀਆਂ ਦਾ ਕੀਤਾ ਸਿਆਸੀਕਰਨ, ਪੰਜਾਬ ਦੇ ਕਿਸਾਨ ਇਨ੍ਹਾਂ ਤੋਂ ਦੁਖੀ ਹਨ।