ਆਜ਼ਾਦ ਵਿਧਾਇਕ ਰਾਕੇਸ਼ ਦੌਲਤਾਬਾਦ ਦਾ ਹੋਇਆ ਦਿਹਾਂਤ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਉੱਥੇ ਹੀ ਇਨ੍ਹਾਂ ਵਿਚਾਲੇ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਬਾਦਸ਼ਾਹਪੁਰ ਤੋਂ ਆਜ਼ਾਦ ਵਿਧਾਇਕ ਰਾਕੇਸ਼ ਦੌਲਤਾਬਾਦ ਦਾ ਦਿਹਾਂਤ ਹੋ ਗਿਆ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਸ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 10.30 ਵਜੇ ਉਨ੍ਹਾਂ ਦੀ ਮੌਤ ਹੋ ਗਈ। ਰਾਕੇਸ਼ ਦੌਲਤਾਬਾਦ, ਬਾਦਸ਼ਾਹਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਵਿਧਾਨ ਸਭਾ ਪੁੱਜੇ ਸਨ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗੀ ਰਿਕਾਰਡ ਤੋੜ ਗਰਮੀ, ਮੌਸਮ ਵਿਭਾਗ ਨੇ ਜਾਰੀ…
ਜਾਣਕਾਰੀ ਅਨੁਸਾਰ ਰਾਕੇਸ਼ ਦੌਲਤਾਬਾਦ ਨੂੰ ਸਵੇਰੇ 10 ਵਜੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਰਾਕੇਸ਼ ਦੀ ਮੌਤ ਹੋ ਗਈ।
ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿਚ ਲਏ ਆਖਰੀ ਸਾਹ ਲਏ
ਉਨ੍ਹਾਂ ਨੇ ਗੁਰੂਗ੍ਰਾਮ ਦੇ ਪਾਲਮ ਵਿਹਾਰ ਮਨੀਪਾਲ ਹਸਪਤਾਲ ਵਿਚ ਆਖਰੀ ਸਾਹ ਲਏ। ਦੌਲਤਾਬਾਦ ਨੇ 2019 ਦੀਆਂ ਵਿਧਾਨ ਸਭਾ ਚੋਣਾਂ ‘ਚ ਬਾਦਸ਼ਾਹਪੁਰ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਸਰਕਾਰ ਦਾ ਸਮਰਥਨ ਕੀਤਾ।