ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਨਵੇਂ ਰੇਟ || Punjab News
ਲੋਕ ਸਭਾ ਚੋਣਾਂ ਤੋਂ ਪਹਿਲਾ ਹੀ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ , ਜਿਸ ਅਨੁਸਾਰ ਪੰਜਾਬ ਵਿਚ ਪੈਟਰੋਲ 21 ਪੈਸੇ ਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ | ਇਸ ਦੇ ਨਾਲ ਹੀ ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ।
ਉੱਤਰ ਪ੍ਰਦੇਸ਼ ਵਿੱਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ
ਉੱਥੇ ਹੀ ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 23 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। ਕਰਨਾਟਕ, ਕੇਰਲ, ਤੇਲੰਗਾਨਾ ਅਤੇ ਉੜੀਸਾ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਪੈਟਰੋਲ ਦੀ ਕੀਮਤ ਵਿੱਚ 54 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 51 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ | ਦੱਸ ਦੇਈਏ ਕਿ ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।