ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵਾਪਰਿਆ ਵੱਡਾ ਭਾਣਾ , 11 ਦੀ ਹੋਈ ਮੌਤ
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵੱਡਾ ਭਾਣਾ ਵਾਪਰ ਗਿਆ | ਜਿੱਥੇ ਕਿ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਡੰਪਰ ਟਰੱਕ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਹਾਦਸੇ ‘ਚ ਬੱਸ ‘ਚ ਸਵਾਰ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਕੁਝ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਹਾਦਸੇ ਦੀ ਸੂਚਨਾ ਮਿਲਣ ‘ਤੇ ਸ਼ਾਹਜਹਾਂਪੁਰ ਦੇ ਜ਼ਿਲਾ ਅਧਿਕਾਰੀ ਅਤੇ ਪੁਲਸ ਸੁਪਰਡੈਂਟ ਮੌਕੇ ‘ਤੇ ਪਹੁੰਚੇ। ਜਿਨ੍ਹਾਂ ਨੇ ਆਲੇ -ਦੁਆਲੇ ਦੇ ਲੋਕਾਂ ਅਤੇ ਕਰੇਨ ਦੀ ਮਦਦ ਨਾਲ ਰਾਹਤ ਕਾਰਜਾਂ ਨੂੰ ਅੰਜਾਮ ਦਿੱਤਾ ਅਤੇ ਬੱਸ ‘ਚੋਂ ਫਸੇ ਲੋਕਾਂ ਨੂੰ ਬਾਹਰ ਕੱਢਿਆ।
ਦਰਜਨ ਦੇ ਕਰੀਬ ਸਵਾਰੀਆਂ ਹੋਈਆਂ ਜ਼ਖ਼ਮੀ
ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਇਕ ਨਿੱਜੀ ਬੱਸ ‘ਤੇ ਗਿਲਾਸ ਨਾਲ ਭਰਿਆ ਟਰੱਕ ਪਲਟ ਗਿਆ। ਜਿਸ ਕਾਰਨ ਇਸ ਹਾਦਸੇ ਵਿੱਚ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜਿਸ ਤੋਂ ਤੁਰੰਤ ਬਾਅਦ ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦਰਅਸਲ , ਇਹ ਬੱਸ ਯੂਪੀ ਦੇ ਸੀਤਾਪੁਰ ਤੋਂ ਉੱਤਰਾਖੰਡ ਦੇ ਮਾਂ ਪੂਰਨਗਿਰੀ ਦੇ ਮੰਦਰ ਜਾ ਰਹੀ ਸੀ ਕਿ ਥਾਣਾ ਖੂਤਰ ਖੇਤਰ ਦੇ ਗੋਲਾ ਰੋਡ ‘ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ।
ਸ਼ਾਹਜਹਾਂਪੁਰ ਦੇ ਐੱਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ, ”ਰਾਤ ਕਰੀਬ 11 ਵਜੇ ਸਾਨੂੰ ਸੂਚਨਾ ਮਿਲੀ ਕਿ ਪੂਰਣਗਿਰੀ ਜਾ ਰਹੀ ਸ਼ਰਧਾਲੂਆਂ ਦੀ ਬੱਸ ਖੁਟਰ ਥਾਣਾ ਖੇਤਰ ਦੇ ਢਾਬੇ ‘ਤੇ ਖੜ੍ਹੀ ਹੈ। ਕੁਝ ਸ਼ਰਧਾਲੂ ਬੱਸ ਦੇ ਅੰਦਰ ਬੈਠੇ ਸਨ ਅਤੇ ਕੁਝ ਢਾਬੇ ‘ਤੇ ਖਾਣਾ ਖਾ ਰਹੇ ਸਨ। ਫਿਰ ਇੱਕ ਟਰੱਕ ਬੇਕਾਬੂ ਹੋ ਕੇ ਬੱਸ ‘ਤੇ ਪਲਟ ਗਿਆ। ਕੁੱਲ 11 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ।
ਇਹ ਵੀ ਪੜ੍ਹੋ :ਗੁਜਰਾਤ ਦੇ ਗੇਮਿੰਗ ਜ਼ੋਨ ‘ਚ ਲੱਗੀ ਭਿਆ.ਨਕ ਅੱਗ , ਹੋਈਆਂ ਕਈ ਮੌ.ਤਾਂ
ਇਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ਾਹਜਹਾਂਪੁਰ ਵਿੱਚ ਸੜਕ ਹਾਦਸੇ ਦਾ ਨੋਟਿਸ ਲਿਆ ਹੈ ਅਤੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪਹੁੰਚਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ