ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਕਾਬੂ , ਚੋਰੀ ਦੇ ਵਾਹਨ ਕੀਤੇ ਬਰਾਮਦ
ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਗਈ ਸੀ। ਜਿਸਦੇ ਤਹਿਤ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 5 ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਹੋਰ ਗ੍ਰਿਫਤਾਰੀਆਂ ਹੋਣ ਦੀ ਵੀ ਉਮੀਦ ਹੈ।
ਪੁਲਿਸ ਨੇ ਦੋਸ਼ੀਆਂ ਕੋਲੋਂ ਕੀਤੀ ਪੁੱਛਗਿੱਛ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਦੋਸ਼ੀ ਸੁਰਿੰਦਰ ਸਿੰਘ ਦੀ ਡੂੰਘਾਈ ਨਾਲ ਕੀਤੀ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਅਜੈ ਕੁਮਾਰ ਪੁੱਤਰ ਸੁਰਿੰਦਰ ਸਿੰਘ ਅਤੇ ਸੁਮਿਤ ਭਾਰਦਵਾਜ ਪੁੱਤਰ ਜਸਵਿੰਦਰ ਕੁਮਾਰ ਵਾਸੀਆਨ ਅਮਨ ਕਾਲੋਨੀ, ਸਰਹੰਦ ਮੰਡੀ ਨੂੰ ਨਾਮਜਦ ਕੀਤਾ ਗਿਆ। ਜਿਸ ਤੇ ਦੋਸ਼ੀ ਅਜੈ ਕੁਮਾਰ ਅਤੇ ਸੁਮਿਤ ਭਾਰਦਵਾਜ ਜੋ ਕਿ ਰੋਪੜ ਜੇਲ ਵਿੱਚ ਬੰਦ ਹੈ।
ਇਹ ਵੀ ਪੜ੍ਹੋ :ਅੱਜ ਪੰਜਾਬ ਆਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ , ਭਾਜਪਾ ਉਮੀਦਵਾਰ ਗੇਜਾਰਾਮ ਲਈ ਕਰਨਗੇ ਚੋਣ ਪ੍ਰਚਾਰ
ਜਿਨ੍ਹਾਂ ਨੂੰ ਐਸ.ਆਈ ਰਾਜਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਸਰਹੰਦ ਮੰਡੀ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 5 ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਹੀਰੋ ਸਪੈਲਡਰ, ਇੱਕ ਸਕੂਟਰੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਤਿੰਨੇ ਗੁਰਦੁਆਰਾ ਫਤਿਹਗੜ੍ਹ ਸਾਹਿਬ, ਆਮ ਖਾਸ ਬਾਗ ਅਤੇ ਹੋਰ ਜਨਤਕ ਥਾਵਾ ਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤ ਨੂੰ ਅੰਜਾਮ ਦਿੰਦੇ ਸਨ।