CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਲੋਕ ਸਭਾ ਚੋਣਾਂ ਦੇ ਮੱਦੇਨਜਰ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਆਪ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ ਉੱਥੇ ਹੀ ਅੱਜ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਸੁਨੀਤਾ ਕੇਜਰੀਵਾਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਰਿਕਰਮਾ ਕਰਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |
ਆਪ ਪਾਰਟੀ ਵੱਲੋਂ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ‘ਤੇ
ਦੱਸ ਦਈਏ ਕਿ ਇਕ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਸ ਨੂੰ ਲੈ ਕੇ ਲਗਾਤਾਰ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਹੁਣ ਪ੍ਰਚਾਰ ਜੋਰਾਂ ਤੇ ਕੀਤਾ ਜਾ ਰਿਹਾ ਤੇ ਇਸ ਚੋਣ ਪ੍ਰਚਾਰ ਦੇ ਵਿੱਚ ਸੁਨੀਤਾ ਕੇਜਰੀਵਾਲ ਵੀ ਆਮ ਆਦਮੀ ਪਾਰਟੀ ਦੀ ਸਟਾਰ ਚੋਣ ਪ੍ਰਚਾਰਕ ਹਨ | ਜਿਸਦੇ ਚੱਲਦਿਆਂ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ ਜਿਥੇ ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕਿਆ | ਇਸ ਦੌਰਾਨ ਦਰਬਾਰ ਸਾਹਿਬ ਤੋਂ ਬਾਹਰ ਆਉਂਦੇ ਸਮੇਂ ਸੁਨੀਤਾ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਪੂਰੀ ਤਰੀਕੇ ਦੂਰੀ ਬਣਾਈ ਰੱਖੀ |










