ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨਕ ਅੱ.ਗ
ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ ਗਿਆ | ਜਿੱਥੇ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦੇ ਯਤਨ ਕਰਨੇ ਸ਼ੁਰੂ ਕਰ ਦਿੱਤੇ | ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਵਧ ਰਹੀ ਹੈ।
ਇਹ ਵੀ ਪੜ੍ਹੋ :Babbu Maan ਤੇ Guru Randhawa ਦਾ ਨਵਾਂ ਗੀਤ ਖੂਬ ਮਚਾ ਰਿਹਾ ਧੂਮ
ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪੁਲਿਸ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ।