ਸਿੱਧੂ ਮੂਸੇਵਾਲਾ ਨੂੰ ਦੁਨੀਆਂ ਤੋਂ ਗਿਆਂ ਅੱਜ ਹੋਏ 2 ਸਾਲ, ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ || Today News

0
124
Sidhu Moosewala passed away 2 years ago today, Mata Charan Kaur posted an emotional post

ਸਿੱਧੂ ਮੂਸੇਵਾਲਾ ਨੂੰ ਦੁਨੀਆਂ ਤੋਂ ਗਿਆਂ ਅੱਜ ਹੋਏ 2 ਸਾਲ, ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਏ ਅੱਜ ਪੂਰੇ 2 ਸਾਲ ਹੋ ਗਏ ਹਨ | ਜਿਸਦੇ ਚੱਲਦਿਆਂ ਇਸ ਮੌਕੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਇਕ ਬਹੁਤ ਹੀ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਬੇਟੇ ਨੂੰ ਸਰੀਰਕ ਤੌਰ ‘ਤੇ ਨਹੀਂ ਦੇਖ ਸਕਦੀ ਪਰ ਮੈਂ 2 ਸਾਲਾਂ ਤੋਂ ਆਪਣੇ ਮਨ ਦੀਆਂ ਅੱਖਾਂ ਰਾਹੀਂ ਇਸ ਨੂੰ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਅੱਜ ਦਾ ਦਿਨ ਬਹੁਤ ਔਖਾ ਹੈ।

ਮਾਤਾ ਚਰਨ ਕੌਰ ਨੇ ਇੰਸਟਾਗ੍ਰਾਮ ‘ਤੇ ਲਿਖਿਆ, “”ਅੱਜ ਦਾ ਦਿਨ ਬਹੁਤ ਔਖਾ ਪੁੱਤ, ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕੰਡ ਬੀਤ ਗਏ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ, ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਬਿਨ੍ਹਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾਂ ਨੇ ਮੇਰੀ ਕੁੱਖ ‘ਚੋਂ ਖੋਹ ਲਿਆ।”

ਇਸ ਵਾਰ ਨਹੀਂ ਹੋਵੇਗਾ ਕੋਈ ਸਮਾਗਮ

ਦੱਸ ਦਈਏ ਕਿ ਅੱਜ ਹੀ ਦੇ ਦਿਨ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਲਗਾਤਾਰ ਉਹਨਾਂ ਦੇ ਫੈਨਜ਼ ਤੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ | ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ. ਪਰ ਇਸ ਵਾਰ ਅਜਿਹਾ ਕੋਈ ਸਮਾਗਮ ਨਹੀਂ ਹੋਵੇਗਾ।

ਇਹ ਵੀ ਪੜ੍ਹੋ :ਪਟਿਆਲਾ ‘ਚ ਚੋਣ ਕਮਿਸ਼ਨ ਨੇ ਲਿਆ ਵੱਡਾ ਐਕਸ਼ਨ , 3 ਆਜ਼ਾਦ ਉਮੀਦਵਾਰਾਂ ਦੇ ਵਾਹਨਾਂ ਦੀ ਮਨਜ਼ੂਰੀ ਕਰ ਦਿੱਤੀ ਰੱਦ

ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗਾ ਅਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here