ਪੰਜਾਬ ‘ਚ ED ਦਾ ਵੱਡਾ ਐਕਸ਼ਨ ! 13 ਥਾਵਾਂ ‘ਤੇ ਮਾਰੀ ਰੇਡ || News of Punjab

0
129
Big action of ED in Punjab! Raid in 13 places

ਪੰਜਾਬ ‘ਚ ED ਦਾ ਵੱਡਾ ਐਕਸ਼ਨ ! 13 ਥਾਵਾਂ ‘ਤੇ ਮਾਰੀ ਰੇਡ

ਪੰਜਾਬ ‘ਚ ED ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ ਜਿੱਥੇ ਕਿ ਉਹਨਾਂ ਵੱਲੋਂ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ ਗਏ ਹਨ । ਜਿਸਦੇ ਤਹਿਤ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਈਡੀ ਦੀਆਂ ਟੀਮਾਂ ਪੰਜਾਬ ਦੇ ਰੂਪਨਗਰ (ਰੋਪੜ), ਹੁਸ਼ਿਆਰਪੁਰ ਜ਼ਿਲ੍ਹੇ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਉਹਨਾਂ ਵੱਲੋਂ ਇਹ ਰੇਡ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਕੀਤੀ ਗਈ ਹੈ।

3 ਕਰੋੜ ਰੁਪਏ ਦੀ ਨਕਦੀ ਕੀਤੀ ਬਰਾਮਦ

ਇਸ ਦੌਰਾਨ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ | ਈਡੀ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ (ਰੋਪੜ) ਦੀ ਜ਼ਬਤ ਕੀਤੀ ਜ਼ਮੀਨ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਹ ਜ਼ਮੀਨ ਬਦਨਾਮ ਭੋਲਾ ਡਰੱਗ ਮਾਮਲੇ ਵਿੱਚ ਈਡੀ ਨੇ ਜ਼ਬਤ ਕੀਤੀ ਸੀ। ਭੋਲਾ ਡਰੱਗ ਕੇਸ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਦੇ ਅਹਿਮ ਪੜਾਅ ਵਿੱਚ ਹੈ।

ਇਹ ਵੀ ਪੜ੍ਹੋ :ਸਵੀਮਿੰਗ ਪੂਲ ‘ਚ ਨਹਾਉਣ ਗਏ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ

ਇਸ ਕੇਸ ਵਿੱਚ ਸ਼ਾਮਲ ਵਿਅਕਤੀਆਂ ਵਿੱਚ ਨਸੀਬ ਚੰਦ (ਮਾਈਨਿੰਗ ਮਾਫੀਆ), ​​ਸ਼੍ਰੀ ਰਾਮ ਸਟੋਨ ਕਰਸ਼ਰ ਅਤੇ ਹੋਰ ਸ਼ਾਮਲ ਹਨ। ਹੁਣ ਤੱਕ ਤਲਾਸ਼ੀ ਦੌਰਾਨ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ।

 

LEAVE A REPLY

Please enter your comment!
Please enter your name here