ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਸਮਾਧ ‘ਤੇ ਪਹੁੰਚਿਆ ਪਰਿਵਾਰ , ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

0
67
On the occasion of the second anniversary of Sidhu Moosewala, the family reached the grave, Bapu Balkaur hugged the statue of his son.

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਸਮਾਧ ‘ਤੇ ਪਹੁੰਚਿਆ ਪਰਿਵਾਰ , ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਏ ਅੱਜ ਪੂਰੇ 2 ਸਾਲ ਹੋ ਗਏ ਹਨ | ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਪੁੱਜੇ ਹਨ , ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਫੁੱਲਮਾਲਾਵਾਂ ਚੜ੍ਹਾਈਆਂ। ਇਸ ਦੌਰਾਨ ਬਾਪੂ ਬਲਕੌਰ ਸਿੰਘ ਨੇ ਸਿੱਧੂ ਦੇ ਬੁੱਤ ਨੂੰ ਜੱਫੀ ਪਾਈ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ।

ਚੋਣਾਂ ਦੇ ਮੱਦੇਨਜ਼ਰ ਬਰਸੀ ਦਾ ਪ੍ਰੋਗਰਾਮ ਪਿੰਡ ਪੱਧਰ ’ਤੇ ਕਰਵਾਇਆ ਜਾ ਰਿਹਾ

ਇਸ ਦੇ ਨਾਲ ਹੀ ਮੂਸੇਵਾਲਾ ਦੇ ਫੈਨਜ਼ ਵੱਲੋਂ ਉਹਨਾਂ ਨੂੰ ਯਾਦ ਕੀਤਾ ਜਾ ਰਿਹਾ ਹੈ | ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ । ਬਾਪੂ ਬਲਕੌਰ ਨੇ ਕਿਹਾ ਕਿ ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਸ ਪ੍ਰੋਗਰਾਮ ਨੂੰ ਰੈਲੀ ਵਿੱਚ ਬਦਲੇ। ਪਰ ਪ੍ਰੇਮੀਆਂ ਲਈ ਕੋਈ ਪਾਬੰਦੀ ਨਹੀਂ ਹੈ। ਜਿਸਦੇ ਚੱਲਦਿਆਂ ਅੱਜ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਪਿੰਡ ‘ਚ ਸਥਿਤ ਸਮਾਧ ‘ਤੇ ਪਹੁੰਚ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੇ ਲੋਕ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ।

ਰਾਣਾ ਗੁਰਜੀਤ ਨੇ ਪੋਸਟ ਸਾਂਝੀ ਕਰ ਸ਼ਰਧਾਂਜਲੀ ਕੀਤੀ ਭੇਟ

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਰਾਣਾ ਗੁਰਜੀਤ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸਿੱਧੂ ਮੂਸੇਵਾਲਾ ਨੇ ਆਪਣੀ ਮਿਹਨਤ ਤੇ ਲਗਨ ਨਾਲ ਆਪਣੇ ਮਾਤਾ ਪਿਤਾ ਤੋਂ ਇਲਾਵਾ ਪੂਰੇ ਪੰਜਾਬ ਦਾ ਵੀ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਵੇ।

ਇਹ ਵੀ ਪੜ੍ਹੋ :ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਆਉਂਦੇ ਸਮੇਂ ਨੌਜਵਾਨ ਨਾਲ ਵਾਪਰਿਆ ਭਾਣਾ

ਉੱਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿੱਧੂ ਨੂੰ ਯਾਦ ਕਰਕੇ ਭਾਵੁਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅੱਖੀਆਂ ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ, ਚੜ੍ਹੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ, ਮਿਸ ਯੂ ਯਾਰਾ… ਤੂੰ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਂਗਾ।

 

LEAVE A REPLY

Please enter your comment!
Please enter your name here