ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸੂਬੇ ‘ਚ ਆਏ ਲੀਡਰਾਂ ਨੂੰ ਵਾਪਸ ਪਰਤਣਾ ਪਵੇਗਾ ਆਪਣੇ ਘਰ

0
64
Election campaigning will be suspended in Punjab today, the leaders who came to the state will have to return to their homes

ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸੂਬੇ ‘ਚ ਆਏ ਲੀਡਰਾਂ ਨੂੰ ਵਾਪਸ ਪਰਤਣਾ ਪਵੇਗਾ ਆਪਣੇ ਘਰ

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸਦੇ ਮੱਦੇਨਜਰ ਇੱਕ ਮਹੀਨੇ ਤੋਂ ਚੱਲ ਰਹੇ ਚੋਣ ਪ੍ਰਚਾਰ ‘ਤੇ ਅੱਜ ਬ੍ਰੇਕਾਂ ਲੱਗ ਜਾਣਗੀਆਂ | ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਨਾਲ ਹੀ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਟਾਰ ਪ੍ਰਚਾਰਕਾਂ ਨੂੰ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਨੂੰ ਜਾਰੀ ਕੀਤੇ ਗਏ ਹਨ।

ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ‘ਤੇ ਪੂਰਨ ਤੌਰ ‘ਤੇ ਰੋਕ

ਹੁਕਮਾਂ ਵਿੱਚ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਖਤਮ ਹੋਣ ਤੱਕ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇ ਲਗਾਉਣ ਅਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਤੁਸੀਂ ਲਾਊਡਸਪੀਕਰ ਦੀ ਵਰਤੋਂ ਨਹੀਂ ਕਰ ਸਕੋਗੇ । ਇਸ ਦੇ ਨਾਲ ਹੀ 1 ਜੂਨ ਨੂੰ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਨਹੀਂ ਆ ਸਕਦਾ ਜਾਂ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ, ਵਾਇਰਲੈੱਸ ਫ਼ੋਨ ਦੀ ਵਰਤੋਂ ਨਹੀਂ ਕਰ ਸਕਦਾ। ਨਾਲ ਹੀ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਜੇਕਰ ਕੋਈ ਇਹਨਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ |

ਇਹ ਵੀ ਪੜ੍ਹੋ :ਅੱਜ ਪੰਜਾਬ ਆਉਣਗੇ UP ਦੇ CM ਯੋਗੀ , ਮੋਹਾਲੀ ਤੇ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ

ਇਸ ਤੋਂ ਇਲਾਵਾ ਬਾਹਰੀ ਸੂਬਿਆਂ ਤੋਂ ਆਏ ਲੀਡਰਾਂ ਨੂੰ ਵੀ ਵਾਪਸ ਆਪਣੇ ਘਰਾਂ ਨੂੰ ਜਾਣਾ ਹੋਵੇਗਾ। ਅੱਜ ਸ਼ਾਮ ਠੀਕ 6 ਵਜੇ ਤੋਂ ਬਾਅਦ ਚੋਣ ਕਮਿਸ਼ਨ ਦੀ ਨਜ਼ਰ ਰਹੇਗੀ ਕਿ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਜਾਂ ਜਨਤਕ ਮੀਟਿੰਗ ਨਾ ਕਰੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

 

 

 

LEAVE A REPLY

Please enter your comment!
Please enter your name here