ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ , ਚੋਣ ਜ਼ਾਬਤੇ ਦੀ ਕੀਤੀ ਉਲੰਘਣਾ || Elections || Punjab News

0
62
6 suspended including BDPO in Gurdaspur, violation of election code

ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ , ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

ਲੋਕ ਸਭਾ ਚੋਣਾਂ ਹੋਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ | ਜਿਸਦੇ ਚੱਲਦਿਆਂ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਹਲਕਾ ਫਤਿਹਗੜ੍ਹ ਚੂੜੀਆਂ ਦੇ BDPO (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ ਛੇ ਮੁਲਾਜ਼ਮਾਂ ਨੂੰ ਜ਼ਿਲ੍ਹਾ ਚੋਣ ਅਫਸਰ ਨੇ ਮੁਅੱਤਲ ਕਰ ਦਿੱਤਾ ਹੈ।

ਉਨ੍ਹਾਂ ਵੱਲੋਂ ਪ੍ਰਗਟ ਸਿੰਘ ਬੀ.ਡੀ.ਪੀ.ਓ., ਕੁਲਜਿੰਦਰ ਸਿੰਘ ਪਿੰਡ ਵਿਕਾਸ ਅਫ਼ਸਰ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੁਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਚੋਣ ਜ਼ਾਬਤੇ ਦੌਰਾਨ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਕੀਤੀ ਗਈ ਹੈ |

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਮਿਲੀ ਸੀ ਸ਼ਿਕਾਇਤ

ਦਰਅਸਲ , ਚੋਣ ਕਮਿਸ਼ਨ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਜਿਸ ਤੋਂ ਬਾਅਦ ਜਾਂਚ ਕਰਨ ‘ਤੇ ਇਹ ਸ਼ਿਕਾਇਤ ਸੱਚੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਾਸਪੁਰ ਨੂੰ ਨੋਟਿਸ ਜਾਰੀ ਕੀਤਾ ਗਿਆ।

ਪਾਰਕ ਵਿੱਚ ਇਨ੍ਹਾਂ ਟਾਈਲਾਂ ਨੂੰ ਰੱਖਣ ਵਾਲੇ ਨੁਮਾਇੰਦਿਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਓਮ ਪ੍ਰਕਾਸ਼ (ਮੈਨੇਜਰ-ਕਮ-ਵੀਡੀਓ) ਅਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖ਼ਿਲਾਫ਼ ਚੋਣ ਜ਼ਾਬਤਾ ਲਾਗੂ ਨਾ ਕਰਵਾਉਣ ਲਈ ਮੁਅੱਤਲ ਕਰਕੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ :ਜਾਣੋ ਕਿਉਂ ਪਤਨੀ ਨੇ ਆਪਣੇ ਹੀ ਪਤੀ ਦਾ ਕਰਵਾਇਆ ਦੂਜਾ ਵਿਆਹ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਜ਼ਾਬਤੇ ਦੀ ਕੀਤੀ ਅਪੀਲ

ਇਸੇ ਦੇ ਨਾਲ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿੱਚ ਸੀਮਿੰਟ ਦੇ ਬੈਂਚਾਂ ਦੀ ਵੰਡ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਇਸੇ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਿਆਸੀ ਪਾਰਟੀਆਂ ਤੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪੂਰਨ ਤੌਰ ‘ਤੇ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ |

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਮੁੱਚਾ ਪ੍ਰਸ਼ਾਸਨਿਕ ਅਮਲਾ ਅਤੇ ਪੁਲਿਸ ਵਿਭਾਗ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿੱਚ ਪੰਜਾਬ  ਕਾਮਯਾਬ ਰਿਹਾ ਹੈ।

 

 

 

LEAVE A REPLY

Please enter your comment!
Please enter your name here