ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ
ਲੋਕ ਸਭਾ ਚੋਣਾਂ ਦੇ ਲਈ 7ਵੇਂ ਅਤੇ ਆਖਰੀ ਪੜਾਅ ਲਈ ਵੋਟਿੰਗ ਜਾਰੀ ਹੈ ਜਿਸਦੇ ਚੱਲਦਿਆਂ ਸਵੇਰ ਤੋਂ ਪੋਲਿੰਗ ਬੂਥ ‘ਤੇ ਲੋਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ | ਇਸੇ ਦੇ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਰਿਵਾਰ ਸਮੇਤ ਫਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ ਹੈ | ਉਨ੍ਹਾਂ ਨਾਲ ਹਰਸਿਮਰਤ ਕੌਰ ਅਤੇ ਬੱਚੇ ਵੀ ਮੌਜੂਦ ਸਨ |
ਇਸ ਹਲਕੇ ‘ਚ ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਖੜਾ ਕੀਤਾ ਗਿਆ ਹੈ , ਅਕਾਲੀ ਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ , ਕਾਂਗਰਸ ਵੱਲੋਂ ਸ਼ੇਰ ਸਿੰਘ ਘੁਬਾਇਆ ਅਤੇ ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ |
ਇਸ ਮੌਕੇ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਰਾਸ਼ਟਰੀ ਪਾਰਟੀਆਂ ਅਤੇ ਪੰਜਾਬ ਦੇ ਲੋਕਾਂ ਦੀ ਪਾਰਟੀ ਵਿਚਕਾਰ ਮੁਕਾਬਲਾ ਹੈ | ਉਨ੍ਹਾਂ ਨੇ ਲੋਕਾਂ ਨੂੰ ਘਰਾਂ ਤੋਂ ਨਿਕਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ |