ਭਲਕੇ ਹੋਵੇਗੀ ਪੰਜਾਬ ‘ਚ ਵੋਟਾਂ ਦੀ ਗਿਣਤੀ, 24 ਥਾਵਾਂ ‘ਤੇ ਬਣੇ ਕਾਉਂਟਿੰਗ ਸੈਂਟਰ

0
91

ਭਲਕੇ ਹੋਵੇਗੀ ਪੰਜਾਬ ‘ਚ ਵੋਟਾਂ ਦੀ ਗਿਣਤੀ, 24 ਥਾਵਾਂ ‘ਤੇ ਬਣੇ ਕਾਉਂਟਿੰਗ ਸੈਂਟਰ  

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 1 ਜੂਨ ਨੂੰ ਹੋਈ। ਹੁਣ ਇਨ੍ਹਾਂ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਕਾਉਂਟਿੰਗ ਸੈਂਟਰ ਬਣਾਏ ਗਏ ਹਨ। ਇਸ ਦੇ ਨਾਲ ਹੀ, 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਹਰੇਕ ਕਾਉਂਟਿੰਗ ਸੈਂਟਰ ‘ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਹੋਵੇਗਾ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ।

ਮਾਈਕਰੋ ਅਬਜ਼ਰਵਰ ਤਾਇਨਾਤ

ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਗਿਣਤੀ ਲਈ ਹਰ ਕੇਂਦਰ ਵਿੱਚ ਕਾਊਂਟਿੰਗ ਹਾਲ ਬਣਾਏ ਗਏ ਸਨ। ਕਿਸੇ ਵੀ ਹਾਲਤ ਵਿੱਚ 14 ਟੇਬਲ ਹੋਣਗੇ। ਹਰੇਕ ਟੇਬਲ ‘ਤੇ ਇੱਕ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਸਹਾਇਕ, ਕਾਉਂਟਿੰਗ ਸਟਾਫ਼ ਗਰੁੱਪ ਡੀ ਦਾ ਕਰਮਚਾਰੀ ਅਤੇ ਇੱਕ ਮਾਈਕਰੋ ਅਬਜ਼ਰਵਰ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ :ਸਾਵਧਾਨ! ਵਾਰ-ਵਾਰ ਆਉਂਦੇ ਨੇ ਚੱਕਰ ਤਾਂ ਹੋ ਸਕਦੀ ਹੈ ਇਹ ਬੀਮਾਰੀ

ਉਮੀਦ ਹੈ ਕਿ ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣਗੇ। ਇਸ ਦੇ ਨਾਲ ਹੀ ਆਖਰੀ ਰੈਂਡਮਾਈਜ਼ੇਸ਼ਨ ਗਿਣਤੀ ਵਾਲੇ ਦਿਨ ਸਵੇਰੇ 5 ਵਜੇ ਹੋਵੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੂਥਾਂ ਦੇ ਹਿਸਾਬ ਨਾਲ ਹੀ ਗਿਣਤੀ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ 17 ਗੇੜਾਂ ਤੋਂ ਲੈ ਕੇ 27 ਗੇੜਾਂ ਤੱਕ ਹੋ ਸਕਦੀ ਹੈ।

LEAVE A REPLY

Please enter your comment!
Please enter your name here