ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਪੁੱਤਰ ਦੀ ਸੜਕ ਹਾਦਸੇ ‘ਚ ਹੋਈ ਮੌ.ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦਰਅਸਲ , ਉਹ ਆਪਣੇ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰੇ ਜਸਬੀਰ ਸਿੰਘ ਨਾਲ ਟਾਟਾ ਨਗਰ ਵੱਲ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਭਾਣਾ ਵਾਪਰ ਗਿਆ | ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਕੀਰਤਨ ਪ੍ਰੋਗਰਾਮ ਕਰਨ ਲਈ ਜਾ ਰਹੇ ਸਨ ਟਾਟਾ ਨਗਰ
ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਿਆ ਹੈ। ਭਾਈ ਹਰਚਰਨਪ੍ਰੀਤ ਸਿੰਘ ਕੀਰਤਨ ਕਰਦੇ ਸਨ ਅਤੇ ਕੀਰਤਨ ਪ੍ਰੋਗਰਾਮ ਲਈ ਟਾਟਾ ਨਗਰ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਉਸਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਬੂਤਰਬਾਜ਼ੀ ਕਰਨ ਗਏ ਨੌਜਵਾਨ ਦੀ ਖੇਤਾਂ ‘ਚੋਂ ਭੇਤਭਰੇ ਹਾਲਾਤਾਂ ‘ਚ ਮਿਲੀ ਲਾ/ਸ਼
ਲਾਸ਼ ਨੂੰ ਲਿਆਂਦਾ ਜਾਵੇਗਾ ਅੰਮ੍ਰਿਤਸਰ
ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਪੋਸਟਮਾਰਟਮ ਤੋਂ ਬਾਅਦ 8 ਜੂਨ ਨੂੰ ਲਾਸ਼ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਭਲਕੇ 9 ਜੂਨ ਦਿਨ ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗਿਆਨੀ ਮਲਕੀਤ ਸਿੰਘ ਦੇ 16 ਸਾਲਾ ਭਤੀਜੇ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਾਠੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ।