Golden Temple ‘ਚ Reels ਬਣਾਉਣ ਵਾਲਿਆਂ ਖਿਲਾਫ SGPC ਦੀ ਕਾਰਵਾਈ , ਹੋਇਆ ਇਹ ਨਵਾਂ ਨਿਯਮ ਲਾਗੂ || Punjab News

0
77
SGPC action against those making reels in Golden Temple, this new rule has been implemented

Golden Temple ‘ਚ Reels ਬਣਾਉਣ ਵਾਲਿਆਂ ਖਿਲਾਫ SGPC ਦੀ ਕਾਰਵਾਈ , ਹੋਇਆ ਇਹ ਨਵਾਂ ਨਿਯਮ ਲਾਗੂ

ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਵੀਡੀਓ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸ਼ੁੱਕਰਵਾਰ ਤੋਂ ਲਾਗੂ ਹੋ ਗਈ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਇੰਟਰਨੈੱਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਵੱਲੋਂ ਪਵਿੱਤਰ ਸਥਾਨ ਨੂੰ ਪਿਕਨਿਕ ਸਪਾਟ ਜਾਂ ਸੈਲਫੀ ਪੁਆਇੰਟ ਵਜੋਂ ਵਰਤਿਆ ਜਾਂਦਾ ਹੈ। ਕਈ ਵਾਰ ਸੋਸ਼ਲ ਮੀਡੀਆ ‘ਤੇ ਕੁਝ ਅਜਿਹੀਆਂ ਰੀਲਾਂ ਦੇਖਣ ਨੂੰ ਮਿਲਦੀਆਂ ਹਨ ਜੋ ਸਹੀ ਨਹੀਂ ਹੁੰਦੀਆਂ ਹਨ, ਇਸ ਲਈ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਪਾਬੰਦੀ ਬਾਰੇ ਜਾਗਰੂਕਤਾ ਫੈਲਾਉਣ ਲਈ ਤਖ਼ਤੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : NEET ਪ੍ਰੀਖਿਆ ‘ਚ ਬੇਨਿਯਮੀਆਂ ‘ਤੇ ਹੋਈ ਵੱਡੀ ਕਾਰਵਾਈ, ਪ੍ਰਿੰਸੀਪਲ ਸਮੇਤ 5 ਗ੍ਰਿਫਤਾਰ

SGPC ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀ ਸੰਗਤਾਂ ਨੂੰ ਕਰ ਰਹੇ ਜਾਗਰੂਕ

ਸਿੱਖ ਧਰਮ ਦੇ ਪੈਰੋਕਾਰਾਂ ਲਈ ਹਰਿਮੰਦਰ ਸਾਹਿਬ ਸਭ ਤੋਂ ਪਵਿੱਤਰ ਧਾਰਮਿਕ ਸਥਾਨ ਜਾਂ ਸਭ ਤੋਂ ਮਹੱਤਵਪੂਰਨ ਸਥਾਨ ਹੈ। ਹਰ ਰੋਜ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਸੈਲਾਨੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਜਿਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਇਮਾਰਤ ਦੇ ਅੰਦਰ ਰੀਲਾਂ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ ਪਾਬੰਦੀ ਹੈ। ਬੱਚਿਆਂ ਦੀਆ ਸਕੂਲਾਂ ਵਿੱਚ ਛੁੱਟੀਆਂ ਚੱਲ ਰਹੀਆਂ ਹਨ | SGPC ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀ ਇਨ੍ਹਾਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸੰਗਤਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਕਰ ਰਹੇ ਹਨ, ਫਿਰ ਵੀ ਕੁਝ ਲੋਕ ਵੀਡੀਓ ਰੀਲਾਂ ਬਣਾ ਰਹੇ ਹਨ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਸਖ਼ਤੀ ਨਾਲ ਰੋਕਣ ਦਾ ਫੈਸਲਾ ਕੀਤਾ ਹੈ।

 

LEAVE A REPLY

Please enter your comment!
Please enter your name here