ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ, ਸ਼ੱਕੀ ਲੋਕ ਕੀਤੇ ਕਾਬੂ
ਫਾਜ਼ਿਲਕਾ ‘ਚ ਅੱਜ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਕਾਸੋ ਤਹਿਤ ਅੱਜ ਹਰ ਥਾਂ ‘ਤੇ ਬਿਸਤਰੇ, ਅਲਮਾਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : NRI ਜੋੜੇ ਨਾਲ ਹਿਮਾਚਲ ‘ਚ ਹੋਈ ਸੀ ਕੁੱਟਮਾਰ, ਹਾਲ ਜਾਨਣ ਪਹੁੰਚੇ ਮੰਤਰੀ ਧਾਲੀਵਾਲ || Punjab News || Today News
ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਨਵੀਂ ਆਬਾਦੀ ‘ਚ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇੱਥੇ ਕਈ ਘਰਾਂ ਵਿੱਚ ਪਏ ਸੰਦੂਕ, ਬਿਸਤਰੇ, ਅਲਮਾਰੀਆਂ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ।