4 ਮਹੀਨੇ ਪਹਿਲਾਂ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ
ਆਏ ਦਿਨ ਵਿਦੇਸ਼ ਗਏ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੀ ਹੀ ਇੱਕ ਹੋਰ ਮੰਦਭਾਗੀ ਖ਼ਬਰ ਆਸਟ੍ਰੇਲੀਆ ਦੇ ਸਿਡਨੀ ਤੋਂ ਆਈ ਹੈ ਜਿੱਥੇ ਕਿ ਪਟਿਆਲਾ ਦੇ ਸੰਤ ਹਜਾਰਾ ਸਿੰਘ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ ਵਿਦੇਸ਼ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਅਜੇ 4 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ |
11 ਫਰਵਰੀ ਨੂੰ ਗਿਆ ਸੀ ਆਸਟ੍ਰੇਲੀਆ
ਮ੍ਰਿਤਕ ਨੌਜਵਾਨ ਦੀ ਪਛਾਣ ਨਵਨਿੰਦਰ ਸਿੰਘ ਵਜੋਂ ਹੋਈ ਹੈ। ਜਿਸਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਮਾਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਪੁੱਤ 11 ਫਰਵਰੀ ਨੂੰ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਹੀ ਉਨ੍ਹਾਂ ਨੂੰ ਨਵਨਿੰਦਰ ਦੀ ਮੌਤ ਬਾਰੇ ਪਤਾ ਲੱਗਾ। ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਹਾਈਕੋਰਟ ਦੇ ਵਕੀਲ ਨੇ ਕੰਗਨਾ ਰਣੌਤ ਨੂੰ ਭੇਜਿਆ ਨੋਟਿਸ, 7 ਦਿਨਾਂ ਦੇ ਅੰਦਰ ਮਾਫੀ ਮੰਗਣ ਦੀ ਕਹੀ ਗੱਲ
ਮ੍ਰਿਤਕ ਦੇ ਮਾਪਿਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ ਤੇ ਭਾਰਤੀ ਰਸਮ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ। ਮ੍ਰਿਤਕ ਨੌਜਵਾਨ ਨਵਨਿੰਦਰ ਸਿੰਘ ਬਾਡੀ ਬਿਲਡਰ ਤੇ ਮਿਹਨਤੀ ਨੌਜਵਾਨ ਸੀ।