ਨਸ਼ੇ ਨੇ ਉਜਾੜਿਆ ਇੱਕ ਹੋਰ ਘਰ , ਓਵਰਡੋਜ਼ ਨਾਲ 24 ਸਾਲਾ ਨੌਜਵਾਨ ਦੀ ਹੋਈ ਮੌ.ਤ
ਸੂਬੇ ਭਰ ਵਿੱਚ ਨਸ਼ਾ ਦਿਨੋ -ਦਿਨ ਵੱਧਦਾ ਜਾ ਰਿਹਾ ਹੈ | ਜਿਸ ‘ਤੇ ਕੰਟਰੋਲ ਹੁੰਦਾ ਦਿਖਾਈ ਨਹੀਂ ਦੇ ਰਿਹਾ | ਆਏ ਦਿਨ ਨਸ਼ਿਆਂ ਕਰਕੇ ਕਈ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਸ ਦਾ ਵੱਡਾ ਕਾਰਨ ਖੁੱਲ੍ਹੇਆਮ ਨਸ਼ੇ ਦਾ ਵਿਕਣਾ ਹੈ। ਮਾਮਲਾ ਮੋਗੇ ਦੇ ਪਿੰਡ ਬੋਹਣਾ ਤੋਂ ਸਾਹਮਣੇ ਆਇਆ ਹੈ। ਜਿਥੇ ਕਿ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ ।
ਨੌਜਵਾਨ ਦੀ ਮ੍ਰਿਤਕ ਦੇਹ ਖੇਤਾਂ ਵਿਚ ਮੋਟਰ ਕੋਲ ਪਈ ਮਿਲੀ
ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ। ਨੌਜਵਾਨ ਦੀ ਮ੍ਰਿਤਕ ਦੇਹ ਖੇਤਾਂ ਵਿਚ ਮੋਟਰ ਕੋਲ ਪਈ ਮਿਲੀ ਹੈ। ਜਿਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਪੁਲਿਸ ਵਾਲਿਆਂ ‘ਤੇ ਭੜਕ ਗਏ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਪੁਲਿਸ ਸਾਨੂੰ ਕਹਿ ਰਹੀ ਹੈ ਕਿ ਹਾਰਟ ਅਟੈਕ ਨਾਲ ਮੌਤ ਹੋਈ ਹੈ, ਇਹੀ ਲਿਖਾਣਾ ਹੈ, ਇਸੇ ਗੱਲ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ।
ਇਹ ਵੀ ਪੜ੍ਹੋ : CM ਮਾਨ ਅੱਜ ਜਾਣਗੇ ਜਲੰਧਰ , ਜ਼ਿਮਨੀ ਚੋਣ ਨੂੰ ਲੈ ਕੇ ਕਰਨਗੇ ਅਹਿਮ ਮੀਟਿੰਗ
ਮ੍ਰਿਤਕ ਵਰਿੰਦਰ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ | ਡਾਕਟਰਾਂ ਨੇ ਕਿਹਾ ਕਿ ਜਦੋਂ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਉਸ ਦੀ ਬਾਂਹ ‘ਤੇ ਟੀਕਾ ਲੱਗਾ ਹੋਇਆ ਸੀ। ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਕਿ ਨਸ਼ਾ ਵੇਚਣ ਵਾਲਿਆਂ ‘ਤੇ ਸਖਤ ਕਾਰਵਾਈ ਕਰੇ।









