ਪੰਜਾਬ ਪੁਲਿਸ ਨੇ ਭਾਰੀ ਮਾਤਰਾ ‘ਚ ਹੈਰੋਇਨ ਤੇ ਅਫੀਮ ਕੀਤੀ ਨਸ਼ਟ || latest News || Punjab News

0
46

ਪੰਜਾਬ ਪੁਲਿਸ ਨੇ ਭਾਰੀ ਮਾਤਰਾ ‘ਚ ਹੈਰੋਇਨ ਤੇ ਅਫੀਮ ਕੀਤੀ ਨਸ਼ਟ

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ’ਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ10 ਵੱਖ-ਵੱਖ ਥਾਵਾਂ’ਤੇ ਨਸ਼ੀਲੇ ਪਦਾਰਥਾਂ ਦਾ ਨਿਪਟਾਰਾ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।

ਇਸ ਦੌਰਾਨ 83 ਕਿਲੋ ਹੈਰੋਇਨ, 3557 ਕਿਲੋ ਅਫੀਮ, 4.5 ਲੱਖ ਗੋਲੀਆਂ/ਕੈਪਸੂਲ ਦਾ ਮੌਕੇ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਸੀਂ ਨਸ਼ਿਆਂ ਦੇ ਖਾਤਮੇ ਲਈ ਇਨਫੋਰਸਮੈਂਟ, ਡੈਡੀਕਸ਼ਨ ਅਤੇ ਰੋਕਥਾਮ ਦੀ ਇੱਕ ਵਿਆਪਕ ਰਣਨੀਤੀ ਤੇ ਕੰਮ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਹੈ।

ਇਹ ਵੀ ਪੜ੍ਹੋ :ਅਦਾਲਤ ‘ਚ ਸੁਣਵਾਈ ਦੌਰਾਨ ਕੇਜਰੀਵਾਲ ਦੀ ਵਿਗੜੀ ਸਿਹਤ ||…

ਡੀਜੀਪੀ ਨੇ ਕਿਹਾ ਕਿ ਮੁਹੱਲਾ ਅਤੇ ਪਿੰਡ ਪੱਧਰ ‘ਤੇ ਪੁਆਇੰਟ ਆਫ ਸੇਲ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਕੰਟਰੋਲ ਕਰਨ ਲਈ ਸਾਡੀ ਰਣਨੀਤੀ ਨੂੰ ਤੇਜ਼ ਕਰਦੇ ਹੋਏ, ਪੁਲਿਸ ਪੂਰੇ ਖੇਤਰ ਵਿੱਚ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਅਗਲੇ ਅਤੇ ਪਿਛਲੇ ਲਿੰਕਾ ਦਾ ਪਤਾ ਲਗਾ ਰਹੀ ਹੈ। ਆਓ ਰਲ ਕੇ ਅਡੋਲ ਸੰਕਲਪ ਨਾਲ ਨਸ਼ਿਆਂ ਵਿਰੁੱਧ ਲੜਨ ਦਾ ਪ੍ਰਣ ਕਰੀਏ। ਆਓ ਅਸੀਂ ਆਪਣੇ ਨੌਜਵਾਨਾਂ, ਆਪਣੇ ਪਰਿਵਾਰਾਂ ਅਤੇ ਆਪਣੇ ਭਵਿੱਖ ਦੀ ਰੱਖਿਆ ਕਰੀਏ।

LEAVE A REPLY

Please enter your comment!
Please enter your name here