ਰਵਿੰਦਰ ਜਡੇਜਾ ਨੇ ਵੀ T20 ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਨੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਬਾਰਬਾਡੋਸ ‘ਚ ਫਾਈਨਲ ‘ਚ ਦੱਖਣੀ ਅਫਰੀਕਾ ਨੂੰ ਹਰਾ ਕੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ। ਇਸ ਦੇ ਇੱਕ ਦਿਨ ਬਾਅਦ ਜਡੇਜਾ ਨੇ ਇਸ ਫਾਰਮੈਟ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਪੁਲਿਸ ਨੇ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਕੀਤਾ ਗ੍ਰਿਫਤਾਰ ||…
ਪਹਿਲਾ ਹੀ ਟੀਮ ਦੇ ਦੋ ਹੋਰ ਦਿੱਗਜ ਖਿਡਾਰੀ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਨੇ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ ਅਤੇ ਹੁਣ ਆਲਰਾਊੰਡਰ ਰਵਿੰਦਰ ਜਡੇਜਾ ਨੇ ਵੀ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ।