ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ || Maharashtra News

0
200
What happened to the family who went on vacation, woman and 4 children drowned in the waterfall

ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ

ਦੇਸ਼ ਵਿੱਚ ਵੱਧਦੀ ਗਰਮੀ ਦੇ ਚੱਲਦਿਆਂ ਲੋਕ ਠੰਡੇ ਅਤੇ ਪਹਾੜੀ ਇਲਾਕਿਆਂ ‘ਚ ਘੁੰਮਣ ਜਾ ਰਹੇ ਹਨ ਤਾਂ ਜੋ ਗਰਮੀ ਤੋਂ ਕੁਝ ਰਾਹਤ ਮਿਲ ਸਕੇ ਪਰੰਤੂ ਅਜਿਹੇ ਵਿੱਚ ਕਈ ਹਾਦਸੇ ਵੀ ਸਾਹਮਣੇ ਆ ਰਹੇ ਹਨ | ਅਜਿਹਾ ਹੀ ਇੱਕ ਹਾਦਸਾ ਮਹਾਰਾਸ਼ਟਰ ਦੇ ਪੁਣੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਲੋਨਾਵਾਲਾ ਹਿੱਲ ਸਟੇਸ਼ਨ ਨੇੜੇ ਵਾਪਰਿਆ ਹੈ | ਜਿੱਥੇ ਕਿ ਇੱਕ ਪਰਿਵਾਰ  ਪਹਾੜੀ ਖੇਤਰ ਵਿੱਚ ਇੱਕ ਝਰਨੇ ਦੇ ਕੋਲ ਮੀਂਹ ਦਾ ਆਨੰਦ ਲੈਣ ਆਇਆ ਸੀ ਪਰੰਤੂ ਉਸ ਨਾਲ ਵੱਡਾ ਭਾਣਾ ਵਾਪਰ ਗਿਆ | ਜਿਸਦੇ ਚੱਲਦਿਆਂ ਝਰਨੇ ‘ਚ ਇੱਕ ਔਰਤ ਅਤੇ ਚਾਰ ਬੱਚਿਆਂ ਸਮੇਤ ਪੰਜ ਲੋਕ ਵਹਿ ਗਏ।

ਦੁਪਹਿਰ 1:30 ਵਜੇ ਦੇ ਕਰੀਬ ਵਾਪਰੀ ਘਟਨਾ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ 1:30 ਵਜੇ ਦੇ ਕਰੀਬ ਵਾਪਰੀ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਸਥਾਨਕ ਲੋਕਾਂ ਦੀ ਮਦਦ ਨਾਲ ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਪਹਿਲੀਆਂ ਦੋ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਅਤੇ ਬਾਕੀ ਦੀਆਂ ਤਿੰਨ ਲਾਸ਼ਾਂ ਸੋਮਵਾਰ ਸਵੇਰੇ ਬਰਾਮਦ ਕੀਤੀਆਂ ਗਈਆਂ। ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਮਹਿਲਾ ਦੀ ਉਮਰ 40 ਅਤੇ ਬੱਚਿਆਂ ਦੀ ਉਮਰ 4 ਅਤੇ 9 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਸਾਰੇ ਪੁਣੇ ਦੇ ਸਈਅਦ ਨਗਰ ਦੇ ਰਹਿਣ ਵਾਲੇ ਇੱਕ ਹੀ ਪਰਿਵਾਰ ਦੇ ਹਨ।

ਅਚਾਨਕ ਆਇਆ ਪਾਣੀ ਦਾ ਤੇਜ਼ ਵਹਾਅ

ਪੁਣੇ ਪੁਲਿਸ ਮੁਤਾਬਕ ਹਡਪਸਰ ਇਲਾਕੇ ਦੇ ਲਿਆਕਤ ਅੰਸਾਰੀ ਅਤੇ ਯੂਨਸ ਖਾਨ ਆਪਣੇ ਪਰਿਵਾਰ ਦੇ 17-18 ਮੈਂਬਰਾਂ ਨਾਲ ਲੋਨਾਵਾਲਾ ਆਏ ਸਨ। ਝਰਨਾ ਭੂਸ਼ੀ ਡੈਮ ਦੇ ਪਿੱਛੇ ਹੈ। ਇਸ ਦੌਰਾਨ ਅਚਾਨਕ ਪਾਣੀ ਦਾ ਤੇਜ਼ ਵਹਾਅ ਆ ਗਿਆ ਅਤੇ ਤੇਜ਼ ਵਹਾਅ ਦੀ ਲਪੇਟ ‘ਚ 5 ਲੋਕ ਫਸ ਗਏ। ਹਾਲਾਂਕਿ ਕਈ ਲੋਕਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ।

ਇਹ ਵੀ ਪੜ੍ਹੋ : ਸੰਗਰੂਰ ‘ਚ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ‘ਚ ਬੀਕੇਯੂ ਨੇ ਖੁਦ ਕਿਸਾਨ ਨੂੰ ਕੀਤਾ ਪੁਲਿਸ ਹਵਾਲੇ

ਲੋਕਾਂ ਨੂੰ ਲੱਭਣ ਲਈ ਬਚਾਅ ਟੀਮ ਦਾ ਕੰਮ ਜਾਰੀ

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਪੁਣੇ ਦੇ ਲੋਨਾਵਾਲਾ ਖੇਤਰ ਵਿੱਚ ਭੂਸ਼ੀ ਡੈਮ ਦੇ ਬੈਕਵਾਟਰ ਨੇੜੇ ਇੱਕ ਝਰਨੇ ਵਿੱਚ ਇੱਕ ਔਰਤ ਅਤੇ ਦੋ ਬੱਚੇ, ਜਿਨ੍ਹਾਂ ਵਿੱਚ 4 ਅਤੇ 9 ਸਾਲ ਦੀ ਉਮਰ ਸੀ, ਡੁੱਬ ਗਏ। ਪੁਣੇ ਗ੍ਰਾਮੀਣ ਪੁਲਿਸ ਦੇ ਐਸਪੀ ਪੰਕਜ ਦੇਸ਼ਮੁਖ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 12:30 ਵਜੇ ਵਾਪਰੀ ਜਦੋਂ ਇੱਕ ਪਰਿਵਾਰ ਪਿਕਨਿਕ ਲਈ ਝਰਨੇ ਦੇ ਨੇੜੇ ਗਿਆ ਸੀ। ਫਿਲਹਾਲ ਬਚਾਅ ਟੀਮ ਨੇ ਇਨ੍ਹਾਂ ਲੋਕਾਂ ਨੂੰ ਲੱਭਣ ਲਈ ਆਪਣਾ ਕੰਮ ਜਾਰੀ ਰੱਖਿਆ ਹੋਇਆ ਹੈ।

 

LEAVE A REPLY

Please enter your comment!
Please enter your name here