ਗੁਰਦਾਸਪੁਰ ‘ਚ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ || News of Punjab

0
100
A fire broke out at an electronics shop in Gurdaspur, goods worth lakhs were burnt to ashes

ਗੁਰਦਾਸਪੁਰ ‘ਚ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿੱਚ ਸਥਿਤ ਇੱਕ ਇਲੈਕਟ੍ਰੋਨਿਕ ਦੀ ਦੁਕਾਨ ਵਿੱਚ ਅੱਗ ਲੱਗ ਗਈ। ਜਿਸਦੇ ਚੱਲਦਿਆਂ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਦੁਕਾਨ ਵਿੱਚ ਰੱਖਿਆ ਇਲੈਕਟ੍ਰਾਨਿਕ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਰੰਤੂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ |

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 2 ਤੋਂ 3 ਗੱਡੀਆਂ ਪਹੁੰਚੀਆਂ

ਕੁਲਦੀਪ ਰਾਜ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10:15 ਵਜੇ ਉਸ ਨੂੰ ਚੌਕੀਦਾਰ ਦਾ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਹ ਦੁਕਾਨ ‘ਤੇ ਪਹੁੰਚਿਆ, ਜਿੱਥੇ ਉਸ ਨੇ ਦੇਖਿਆ ਕਿ ਆਸ-ਪਾਸ ਦੇ ਲੋਕ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 2 ਤੋਂ 3 ਗੱਡੀਆਂ ਪਹੁੰਚੀਆਂ।

ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਕਰੀਬ 3 ਤੋਂ 4 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ, ਉਦੋਂ ਤੱਕ ਦੁਕਾਨ ‘ਚ ਰੱਖਿਆ ਇਲੈਕਟ੍ਰਾਨਿਕ ਸਮਾਨ ਜਿਵੇਂ ਕਿ ਐਲ.ਈ.ਡੀ., ਵਾਸ਼ਿੰਗ ਮਸ਼ੀਨ, ਏ.ਸੀ., ਗੀਜ਼ਰ, ਬੈਟਰੀਆਂ ਆਦਿ ਸੜ ਕੇ ਸੁਆਹ ਹੋ ਚੁਕੇ ਸਨ।

ਇਹ ਵੀ ਪੜ੍ਹੋ : PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ

90 ਲੱਖ ਰੁਪਏ ਤੋਂ ਵੱਧ ਦਾ ਹੋਇਆ ਨੁਕਸਾਨ

ਪੀੜਤ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ 90 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਉਸ ਨੂੰ ਅਜੇ ਵੀ ਯਕੀਨ ਨਹੀਂ ਆ ਰਿਹਾ ਕਿ ਉਸ ਦੀ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਪੀੜਤ ਨੇ ਦੱਸਿਆ ਕਿ ਅੱਗ ਕਿਵੇਂ ਲੱਗੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਆਰਥਿਕ ਮਦਦ ਕੀਤੀ ਜਾਵੇ, ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਚਲਾ ਸਕੇ।

LEAVE A REPLY

Please enter your comment!
Please enter your name here