7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ || Latest News

0
121
Punjabi youth who went to Armenia 7 months ago died

7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਅੱਜ ਦੀ ਨੌਜਵਾਨ ਪੀੜ੍ਹੀ ਬਹੁਤ ਹੀ ਚਾਵਾਂ ਨਾਲ ਵਿਦੇਸ਼ਾਂ ਵਿੱਚ ਜਾ ਰਹੀ ਹੈ ਤਾਂ ਜੋ ਆਪਣੇ ਭਵਿੱਖ ਨੂੰ ਹੋਰ ਵੀ ਬਿਹਤਰ ਬਣਾਇਆ ਜਾ ਸਕੇ ਪਰ ਇਸ ਦੇ ਨਾਲ – ਨਾਲ ਆਏ ਦਿਨ ਵਿਦੇਸ਼ਾ ਤੋਂ ਪੰਜਾਬੀ ਨੌਜਵਾਨਾਂ ਦੇ ਮਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇੱਕ ਹੋਰ ਮੰਦਭਾਗੀ ਖ਼ਬਰ ਅਰਮਾਨੀਆ ਤੋਂ ਸਾਹਮਣੇ ਆਈ ਹੈ। ਜਿੱਥੇ ਕਿ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾਂ ਗੁਰਬਾਜ ਸਿੰਘ ਵਾਸੀ ਪਿੰਡ ਸਰਫਕੋਟ ਵਜੋਂ ਹੋਈ ਹੈ। ਇਸ ਖ਼ਬਰ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ |

3.50 ਲੱਖ ਰੁਪਏ ਖਰਚ ਕਰਕੇ ਮ੍ਰਿਤਕ ਦੇਹ ਭਾਰਤ ਲਿਆਈ ਜਾ ਰਹੀ

ਮਿਲੀ ਜਾਣਕਾਰੀ ਮੁਤਾਬਕ ਗੁਰਬਾਜ ਸਿੰਘ 7 ਮਹੀਨੇ ਪਹਿਲਾਂ ਹੀ ਅਰਮਾਨੀਆ ਗਿਆ ਸੀ ਤਾਂ ਜੋ ਆਪਣੇ ਭਵਿੱਖ ਨੂੰ ਬਿਹਤਰ ਅਤੇ ਆਪਣੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਮਦਦ ਕਰ ਸਕੇ | ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅਰਮਾਨੀਆ ਵਿੱਚ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਗੁਰਬਾਜ ਦੀ ਮ੍ਰਿਤਕ ਦੇਹ ਭਾਈ ਘਨਈਆ ਹੋਮੇਨੂੰਟੇਰਨ ਐਂਡ ਯੂਕੇ ਵਲੋਂ ਕਰੀਬ 3.50 ਲੱਖ ਰੁਪਏ ਖਰਚ ਕਰਕੇ ਉਸਦੇ ਪਿੰਡ ਸਰਫ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here