ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ , ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ || News of Punjab

0
114
Bathinda police got a big success, arrested 3 members of the gang asking for ransom

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ , ਫਿਰੌਤੀ ਮੰਗਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਕਾਬੂ

ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਮਿਲੀ ਹੈ ਜਿੱਥੇ ਕਿ ਸਬ ਡਿਵੀਜ਼ਨ ਮੌੜ ਮੰਡੀ ਦੇ ਇੱਕ ਨਾਮੀ ਡਾਕਟਰ ਤੋਂ ਦੋ ਕਰੋੜ ਰੁਪਏ ਦੀ ਫਰੌਤੀ ਮੰਗਣ ਦੇ ਮਾਮਲੇ ‘ਚ ਤਿੰਨ ਲੋਕਾਂ ਨੂੰ ਕਾਰ ਸਮੇਤ ਕਾਬੂ ਕੀਤਾ ਹੈ | ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਵੀ ਕਥਿਤ ਆਰੋਪੀਆਂ ਦੇ ਸ਼ਾਮਿਲ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ |

ਅਣਪਛਾਤੇ ਨੰਬਰਾਂ ਤੋਂ ਕਾਲ ਕਰਕੇ ਮੰਗੀ ਸੀ ਫਰੌਤੀ

ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੌੜ ਮੰਡੀ ਦੇ ਇੱਕ ਡਾਕਟਰ ਤੋਂ ਅਣਪਛਾਤੇ ਵਿਅਕਤੀਆਂ ਨੇ ਅਣਪਛਾਤੇ ਨੰਬਰਾਂ ਤੋਂ ਕਾਲ ਕਰਕੇ  ਫਰੌਤੀ ਮੰਗੀ ਸੀ, ਜਿਸ ਵਿੱਚ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਆਰੋਪੀਆਂ ਦੀ ਭਾਲ ਸ਼ੁਰੂ ਕੀਤੀ ਤਾਂ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਦੌਰਾਨ ਹੁਣ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਤੋਂ ਪੁਲਿਸ ਨੇ ਇੱਕ ਆਈ-20 ਕਾਰ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਖੇਤ ‘ਚ ਪਾਣੀ ਲਾਉਣ ਗਏ ਕਿਸਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਮਾਮਲੇ ਦੀ ਹੋਰ ਗਹਿਰਾਈ ਨਾਲ ਕੀਤੀ ਜਾ ਰਹੀ ਜਾਂਚ

ਪੁਲਿਸ ਮੁਖੀ ਅਨੁਸਾਰ ਮੌੜ ਮੰਡੀ ਤੋਂ ਆਈਲੈਟਸ ਕਰਕੇ ਵਿਦੇਸ਼ ਗਏ ਇੱਕ ਨੌਜਵਾਨ ਨੇ ਵਿਦੇਸ਼ ਵਿੱਚ ਰਹਿੰਦੇ ਇੱਕ ਹੋਰ ਲੜਕੇ ਨਾਲ ਮਿਲ ਕੇ ਇਸ ਦੀ ਸਾਜਿਸ਼ ਤਿਆਰ ਕੀਤੀ ਸੀ। ਜਿਸ ਦੌਰਾਨ ਪੰਜਾਬ ਵਿੱਚ ਰਹਿੰਦੇ ਉਹਨਾਂ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਜ਼ਿਲ੍ਹਾ ਪੁਲਿਸ ਮੁਖੀ ਮੁਤਾਬਕ ਉਕਤ ਤਿੰਨੇ ਕਥਿਤ ਆਰੋਪੀਆਂ ਖਿਲਾਫ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਹੈ।

 

LEAVE A REPLY

Please enter your comment!
Please enter your name here