ਅੱਜ ਦੀਆਂ ਮੁੱਖ 10 ਖ਼ਬਰਾਂ
ਬੋਰਡ ਦੀਆਂ ਪ੍ਰੀਖਿਆਵਾਂ ਲਈ ਨਿਰਦੇਸ਼ ਜਾਰੀ, ਪ੍ਰੀਖਿਆ ਕੇਂਦਰਾਂ ਕੋਲ ਲੋਕਾਂ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ|| Education News
ਗੁਰਦਾਸਪੁਰ, 4 ਜੁਲਾਈ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ.read more…
ਹਾਥਰਸ ਮਾਮਲੇ ‘ਚ ਵੱਡਾ ਖੁਲਾਸਾ! ਬਾਬਾ ਨਾਲ ਰੱਖਦਾ ਸੀ ਸੋਹਣੀਆਂ ਕੁੜੀਆਂ ਦਾ ਟੋਲਾ , ਮਾਰਦਾ ਸੀ ਮੋਹਿਨੀ ਮੰਤਰ || Uttar Pradesh News
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲੇ ਦੇ ਸਿਕੰਦਰਰਾਊ ਥਾਣਾ ਖੇਤਰ ‘ਚ ਸਤਿਸੰਗ ਦੌਰਾਨ ਹੋਏ ਹਾਦਸੇ ਤੋਂ ਬਾਅਦ ਬਾਬਾ ਭੋਲੇ ਉਰਫ ਸੂਰਜਪਾਲ ਬਾਰੇ ਲਗਾਤਾਰ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਜਿਸਦੇ ਚੱਲਦਿਆਂ ਉਨ੍ਹਾਂ ਦੇ ਨੇੜਲੇ ਪਿੰਡ ਦੀ ਇੱਕ ਔਰਤ ਨੇ ਵੱਡਾ ਦਾਅਵਾ ਕੀਤਾ ਹੈ.read more
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ‘ਚ ਛੁੱਟੀ ਦਾ ਐਲਾਨ || Punjab News
ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣਾਂ ਦੇ ਮੱਦੇਨਜਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸਦੇ ਚੱਲਦਿਆਂ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਰਹਿਣ ਵਾਲੀ ਹੈ.read more
ਫਾਜ਼ਿਲਕਾ ‘ਚ ਦੂਸ਼ਿਤ ਪਾਣੀ ਹੋ ਰਿਹਾ ਹੈ ਸਪਲਾਈ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ ਮੁਜਹਰਾ || Fazilka News
ਫਾਜ਼ਿਲਕਾ ਦੇ ਜਾਟੀਆਂ ਇਲਾਕੇ ‘ਚ ਪਿਛਲੇ ਕੁਝ ਦਿਨਾਂ ਤੋਂ ਘਰਾਂ ‘ਚ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਪਲਾਈ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ ਇਲਾਕੇ ਦੇ ਲੋਕਾਂ ‘ਚ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਕੜਾਕੇ ਦੀ ਗਰਮੀ ਵਿੱਚ ਪਾਣੀ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ.read more…
100 ਦੀ ਉਮਰ ਚ ਮਸ਼ਹੂਰ ਅਦਾਕਾਰਾ ਨੇ ਲਏ ਆਖਰੀ ਸਾਹ, ਸਮ੍ਰਿਤੀ ਬਿਸਵਾਸ ਦਾ ਹੋਇਆ ਦੇਹਾਂਤ || Entertainment News
ਕਈ ਹਿੰਦੀ, ਮਰਾਠੀ ਅਤੇ ਬੰਗਾਲੀ ਫਿਲਮਾਂ ਵਿੱਚ ਕੰਮ ਕਰ ਚੁੱਕੀ ਮਸ਼ਹੂਰ ਅਦਾਕਾਰਾ ਸਮ੍ਰਿਤੀ ਬਿਸਵਾਸ ਦਾ ਦੇਹਾਂਤ ਹੋ ਗਿਆ ਹੈ। ਸਮ੍ਰਿਤੀ ਦਾ ਮਹਾਰਾਸ਼ਟਰ ਦੇ ਨਾਸਿਕ ਸ਼ਹਿਰ ਵਿੱਚ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ। ਸੂਤਰਾਂ ਨੇ ਦੱਸਿਆ ਕਿ 100 ਸਾਲਾ ਸਮ੍ਰਿਤੀ ਬਿਸਵਾਸ ਨੇ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਬੁੱਧਵਾਰ ਦੇਰ ਰਾਤ ਆਖਰੀ ਸਾਹ ਲਿਆ.read more…
ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰ ਅੱਜ ਚੁਕਣਗੇ ਸਹੁੰ ਸਹੁੰ ਲੈਣ ਤੁਰੰਤ ਬਾਅਦ ਡਿਬਰੂਗੜ੍ਹ ਜੇਲ੍ਹ ਵਾਪਸੀ || Punjab News
ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ ਪਰ ਪੁਲਿਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਬਾਹਰ ਲਿਆਵੇਗਾ.read more…
ਹਿਮਾਚਲ ‘ਚ ਭਾਰੀ ਮੀਂਹ ਤੇ ਹੜ੍ਹ ਦਾ ਅਲਰਟ ਜਾਰੀ, 81 ਸੜਕਾਂ ਹੋਈਆਂ ਬੰਦ || Latest News
ਬੀਤੀ ਰਾਤ ਤੋਂ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਅੱਜ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਪੂਰੇ ਸੂਬੇ ਵਿੱਚ ਮਾਨਸੂਨ ਹੋਰ ਸਰਗਰਮ ਰਹੇਗਾ। ਇਸ ਕਾਰਨ ਜ਼ਿਆਦਾਤਰ ਹਿੱਸਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ.read more…
ਹਾਥਰਸ ਸਤਿਸੰਗ ਹਾਦਸਾ: ਪੀੜਤਾਂ ਦੇ ਘਰ ਪਹੁੰਚੇ ਰਾਹੁਲ ਗਾਂਧੀ, ਦੁੱਖੀ ਪਰਿਵਾਰਾਂ ਨਾਲ ਕੀਤੀ ਮੁਲਾਕਾਤ ||Hathras News|| Latest News
ਕਾਂਗਰਸ ਸੰਸਦ ਰਾਹੁਲ ਗਾਂਧੀ ਅਲੀਗੜ੍ਹ ‘ਚ ਹਾਥਰਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਾਹੁਲ ਸ਼ੁੱਕਰਵਾਰ ਸਵੇਰੇ ਪਿਲਖਾਨਾ ਪਿੰਡ ‘ਚ ਮੰਜੂ ਦੇਵੀ ਦੇ ਘਰ ਪਹੁੰਚੇ। ਹਾਥਰਸ ਹਾਦਸੇ ਵਿੱਚ ਮੰਜੂ ਦੇਵੀ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ ਸੀ.read more…
ਥਾਣਾ ਗੇਟ ਹਕੀਮਾਂ ਦੀ ਪੁਲਿਸ ਚੌਕੀ ਅੰਨਗੜ੍ਹ ਵੱਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ|| Punjab News
ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਅਤੇ ਨਸ਼ਾ ਤਸਕਰਾਂ ਤਿੰਨ ਨਕੇਲ ਕਸਨ ਅਤੇ ਵਿੱਚ ਨਸ਼ਾ ਤਸਕਰਾਂ ਨੇ ਨੱਥ ਪਾਉਣ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆ ਖਿਲਾਫ ਵਿੱਢੀ ਮੁਹਿੰਮ ਤਹਿਤ ਇਸ ਥਾਣਾ ਗੇਟ ਹਕੀਮਾ ਦੀ ਪੁਲਿਸ ਅਧੀਨ ਆਉਂਦੀ ਚੌਂਕੀ ਅਣਗੜ੍ਹ ਵੱਲੋਂ ਇਲਾਕੇ ਵਿੱਚ ਨਾਕੇਬੰਦੀ ਕਰਕੇ ਜੋਧਾ ਸਿੰਘ ਉਰਫ ਜੋਨੀ ਨੂੰ ਇਸ ਪਾਸੋ 503 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ.read more…
ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, “ਮੈਂ ਇਸ ਹਾਰ ਦੀ ਲੈਂਦਾ ਹਾਂ ਜ਼ਿੰਮੇਵਾਰੀ “…|| International News
ਬ੍ਰਿਟੇਨ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ, ਪਰ ਰਿਜ਼ਲਟ ਲਗਭਗ ਸਬੱਬ ਦੇ ਸਾਹਮਣੇ ਆ ਚੁੱਕਾ ਹੈ | ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਬ੍ਰਿਟੇਨ ਦੀ ਸੱਤਾ ‘ਤੇ ਕਾਬਿਜ ਹੋਣ ਜਾ ਰਹੀ ਹੈ ਤੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਬ੍ਰਿਟੇਨ ਦੇ ਨਵੇਂ ਪ੍ਰਧਾ ਮੰਤਰੀ ਹੋ ਸਕਦੇ ਹਨ.read more…