ਪੁਲਿਸ ਦੀ ਵੱਡੀ ਕਾਰਵਾਈ, 5 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ ॥ Punjab News ॥ Latest News

0
132

ਪੁਲਿਸ ਦੀ ਵੱਡੀ ਕਾਰਵਾਈ, 5 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 2 ਪਿਸਤੌਲਾਂ, 8 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਮੰਗਵਾਏ ਗਏ ਸਨ।

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਵਤਨ ਪਰਤੀ ਓਮਾਨ ‘ਚ ਫਸੀ ਕੁੜੀ || Latest News

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਮ੍ਰਿਤਸਰ ਵਿੱਚ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ, ਪਰ ਚੌਕਸ ਪੁਲਿਸ ਨੇ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਨਵੀਂ ਲਾਗੂ ਕੀਤੀ ਧਾਰਾ 111 BNS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here