ਹਰਿਆਣਾ ‘ਚ ਟਰੱਕ ਨਾਲ ਟਕਰਾਈ ਕਾਰ, ਅੱਗ ਲੱਗਣ ਕਾਰਨ ਜ਼ਿੰਦਾ ਸੜੇ 3 ਨੌਜਵਾਨ || Haryana News

0
164

ਹਰਿਆਣਾ ‘ਚ ਟਰੱਕ ਨਾਲ ਟਕਰਾਈ ਕਾਰ, ਅੱਗ ਲੱਗਣ ਕਾਰਨ ਜ਼ਿੰਦਾ ਸੜੇ 3 ਨੌਜਵਾਨ 

ਹਰਿਆਣਾ ਦੇ ਕੁਰੂਕਸ਼ੇਤਰ ‘ਚ ਨੈਸ਼ਨਲ ਹਾਈਵੇਅ 152ਡੀ ‘ਤੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਕਾਰ ‘ਚ ਸਵਾਰ ਤਿੰਨ ਨੌਜਵਾਨ ਅੱਗ ‘ਚ ਜ਼ਿੰਦਾ ਸੜ ਗਏ, ਜਦਕਿ ਚੌਥਾ ਬੁਰੀ ਤਰ੍ਹਾਂ ਸੜ ਗਿਆ। ਇਹ ਚਾਰੇ ਨੌਜਵਾਨ ਪ੍ਰੀਖਿਆ ਦੇਣ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਹਾਈਵੇ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਵਾਹਨ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਕੇ ‘ਤੇ ਹੋਈ ਮੌਤ

ਕਿਵੇਂ ਲੱਗੀ ਕਾਰ ‘ਚ ਅੱਗ

ਦੱਸ ਦਈਏ ਘਟਨਾ ਸੋਮਵਾਰ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਝੱਜਰ ਦੇ ਪਿੰਡ ਮੰਜਪੁਰਾ ਦਾ ਰਹਿਣ ਵਾਲਾ ਆਸ਼ੀਸ਼ ਅਤੇ ਉਸ ਦੇ ਤਿੰਨ ਦੋਸਤ ਸਵਿਫਟ ਕਾਰ ‘ਚ ਪ੍ਰੀਖਿਆ ਦੇਣ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ।

ਬੀਤੀ ਰਾਤ 11 ਵਜੇ ਦੇ ਕਰੀਬ ਐਨਐਚ 152 ਡੀ ’ਤੇ ਪਿੰਡ ਮੁਰਤਜਾਪੁਰ ਨੇੜੇ ਉਸ ਦੀ ਕਾਰ ਇੱਕ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਕਾਰ ਨੂੰ ਅੱਗ ਲੱਗ ਗਈ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਚ ਲਿਆ

ਪੁਲਿਸ ਮੁਤਾਬਕ ਆਸ਼ੀਸ਼ ਫਿਲਹਾਲ ਕੋਈ ਬਿਆਨ ਦੇਣ ਦੀ ਹਾਲਤ ‘ਚ ਨਹੀਂ ਹੈ। ਆਸ਼ੀਸ਼ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 3 ਨੌਜਵਾਨ ਵੱਖ-ਵੱਖ ਥਾਵਾਂ ਦੇ ਰਹਿਣ ਵਾਲੇ ਹਨ। ਪੁਲਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਤਿੰਨਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

LEAVE A REPLY

Please enter your comment!
Please enter your name here