ਪੰਜਾਬ ਸਰਕਾਰ ਦਾ ਵੱਡਾ ਐਕਸ਼ਨ , ਜਲੰਧਰ ਉਪ ਚੋਣ ਤੋਂ ਬਾਅਦ ਬਦਲੇ 107 ਜ਼ਿਲ੍ਹਾ ਅਟਾਰਨੀ ਅਫ਼ਸਰ
Punjab news : ਜਲੰਧਰ ਜ਼ਿਮਨੀ ਚੋਣ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਸਰਕਾਰ ਨੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਤਾਇਨਾਤ 107 ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
ਲੋਕਾਂ ਨੂੰ ਇਨਸਾਫ਼ ਲਈ ਨਾ ਕਰਨਾ ਪਵੇ ਸੰਘਰਸ਼
ਦੱਸ ਦਈਏ ਕਿ ਇਨ੍ਹਾਂ ਤਬਾਦਲਿਆਂ ਪਿੱਛੇ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਇਨਸਾਫ਼ ਲਈ ਸੰਘਰਸ਼ ਨਾ ਕਰਨਾ ਪਵੇ। ਸਰਕਾਰ ਦੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦਾ ਸਹੀ ਢੰਗ ਨਾਲ ਬਚਾਅ ਕੀਤਾ ਜਾਵੇ। ਇਸ ਦੇ ਨਾਲ ਹੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹੋਰ ਵਿਭਾਗਾਂ ਵਿੱਚ ਵੀ ਤਬਾਦਲੇ ਕੀਤੇ ਜਾਣੇ ਹਨ। ਇਸ ਦੀ ਪ੍ਰਕਿਰਿਆ 15 ਜੁਲਾਈ ਤੋਂ 15 ਅਗਸਤ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਪਾਣੀ ਦਾ ਜ਼ਿਆਦਾ ਦਬਾਅ ਹੋਣ ਕਾਰਨ ਟੁੱਟੀ ਮੂਣਕ ਨਹਿਰ, ਜੇਜੇ ਕਾਲੋਨੀ ਇਲਾਕੇ ‘ਚ ਭਰਿਆ ਪਾਣੀ
20 ਹਜ਼ਾਰ ਲੋਕਾਂ ਨੂੰ ਦਿੱਤੀ ਜਾ ਚੁੱਕੀ ਸਿਖਲਾਈ
ਪੰਜਾਬ ਅਤੇ ਪੂਰੇ ਦੇਸ਼ ਵਿੱਚ ਹੁਣੇ ਹੀ ਤਿੰਨ ਨਵੇਂ ਕਾਨੂੰਨ ਲਾਗੂ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੂੰ ਕਾਨੂੰਨ ਨੂੰ ਲਾਗੂ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਦੇ ਲਈ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਹੁਣ ਤੱਕ 20 ਹਜ਼ਾਰ ਲੋਕਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।