ਵਾਤਾਵਰਣ ਦੀ ਸ਼ੁੱਧਤਾ ਲਈ ਨਗਰ ਨਿਗਮ ਆਈ ਅੱਗੇ, ਮੇਅਰ ਤੇ ਕਮਿਸ਼ਨਰ ਨੇ ਲਗਾਏ ਪੌਦੇ

0
63

ਵਾਤਾਵਰਣ ਦੀ ਸ਼ੁੱਧਤਾ ਲਈ ਨਗਰ ਨਿਗਮ ਆਈ ਅੱਗੇ, ਮੇਅਰ ਤੇ ਕਮਿਸ਼ਨਰ ਨੇ ਲਗਾਏ ਪੌਦੇ

ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖਣ ਵਾਸਤੇ ਨਗਰ ਨਿਗਮ ਕਪੂਰਥਲਾ ਅੱਗੇ ਆਈ ਹੈ। ਇਸੇ ਤਹਿਤ ਹੀ ਨਗਰ ਨਿਗਮ ਕਪੂਰਥਲਾ ਵੱਲੋਂ ਕਮਿਸ਼ਨਰ ਦੀ ਅਗਵਾਈ ਹੇਠ ਪੌਦੇ ਲਗਾਏ ਗਏ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾ ਕੇ ਲੋਕਾਂ ਦੇ ਹਿਰਦੇ ਠਾਰੇ ਗਏ।

ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਕੇਸ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸਾਂਭ ਸੰਭਾਲ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਸਾਨੂੰ ਆਪਣੇ ਖੇਤਾਂ ਅਤੇ ਘਰਾਂ ਦੇ ਲਾਗੇ ਪੌਦੇ ਲਗਾਉਣੇ ਚਾਹੀਦੇ ਹਨ ਉਹਨਾਂ ਕਿਹਾ ਕਿ ਚੰਗਾ ਜੀਵਨ ਜਿਉਣ ਵਾਸਤੇ ਚੰਗਾ ਵਾਤਾਵਰਨ ਹੋਣਾ ਬੇਹਦ ਜਰੂਰੀ ਹੈ। ਉਹਨਾਂ ਕਿਹਾ ਜੇ ਸਮਾਂ ਰਹਿੰਦੇ ਅਸੀਂ ਇਸ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੇ ਸਮੇਂ ਵਿੱਚ ਸਾਨੂੰ ਇਸਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। ਇਸ ਮੌਕੇ ਤੇ ਨਗਰ ਨਿਗਮ ਦੇ ਮੇਅਰ ਅਤੇ ਨਗਰ ਨਿਗਮ ਦੇ ਕੌਂਸਲਰ ਵੀ  ਹਾਜ਼ਰ ਰਹੇ।

LEAVE A REPLY

Please enter your comment!
Please enter your name here