ਕੈਨੇਡਾ ‘ਚ ਵੱਡੀ ਦੁਰਘਟਨਾ , ਇੱਕ ਝਟਕੇ ‘ਚ ਪੂਰਾ ਪਰਿਵਾਰ ਹੋਇਆ ਖ਼ਤਮ
ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਸੜਕ ਹਾਦਸੇ ਵਿਚ ਫਰੀਦਕੋਟ ਦੇ ਪਿੰਡ ਰੋੜੀਕਪੁਰਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸ਼ਤੇਦਾਰ ਦੀ ਮੌਤ ਹੋ ਗਈ ਹੈ।
ਦੋਸਤ ਨੂੰ ਜਾ ਰਹੇ ਸੀ ਮਿਲਣ
ਮਿਲੀ ਜਾਣਕਾਰੀ ਮੁਤਾਬਕ ਪਿੰਡ ਰੋੜੀਕਪੁਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ (ਬੀਸੀ) ਦੇ ਐਬਟਸਫੋਰਡ ਵਿਚ ਆਪਣੀ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੁਰਾ ਨੂੰ ਮਿਲਣ ਜਾ ਰਿਹਾ ਸੀ।
ਇਹ ਵੀ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਸਮੇਤ ਗ੍ਰਿਫਤਾਰ !
ਅਚਾਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਦਾ ਹੋਏ ਸ਼ਿਕਾਰ
ਐਬਟਸਫੋਰਡ ਦੇ ਸ਼ਹਿਰ ਕਨੋਲਾ ਜਾਂਦੇ ਸਮੇਂ ਰਸਤੇ ਵਿੱਚ ਅਚਾਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਮੌਕੇ ਉਤੇ ਚਾਰ ਜੀਆਂ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।