Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ || Punjab Update

0
155
Dope test of Amritpal Singh's brother and partner caught with Ice drug came positive

Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

ਜਲੰਧਰ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। । ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

4 ਗ੍ਰਾਮ ਆਈਸ ਡਰੱਗ ਹੋਈ ਬਰਾਮਦ

ਇਸ ਸਬੰਧੀ SSP ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।

ਇਹ ਵੀ ਪੜ੍ਹੋ : ਇੱਕ ਹੋਰ ਥੱਪੜ ਕਾਂਡ ! ਹੁਣ SpiceJet ਦੀ ਮਹਿਲਾ ਮੁਲਾਜ਼ਮ ਨੇ CISF ਜਵਾਨ ਨੂੰ ਜੜਿਆ ਥੱਪੜ

ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ

ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

 

 

LEAVE A REPLY

Please enter your comment!
Please enter your name here