ਬਰਨਾਲਾ ‘ਚ 4 ਲੱਖ ਤੋਂ ਵੱਧ ਨਸ਼ੀਲੀ ਗੋਲੀਆਂ ਸਣੇ ਚਾਰ ਨਸ਼ਾ ਤਸਕਰ ਗ੍ਰਿਫਤਾਰ
ਬਰਨਾਲਾ ਦੇ CIA ਸਟਾਫ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿੱਚੋਂ ਚਾਰ ਲੱਖ ਤੋਂ ਜ਼ਿਆਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐਸਐਸਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਇੱਕ ਮੁਲਜ਼ਮ ਨੂੰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਕੜੀ ਨਾਲ ਕੜੀ ਜੋੜਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ
ਬਰਨਾਲਾ ਪੁਲਿਸ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵਾਹਨ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅਨੰਤ-ਰਾਧਿਕਾ ਦੇ ਵਿਆਹ ਤੋਂ ਬਾਅਦ ਅਮਿਤਾਭ ਬੱਚਨ ਨੇ ਕਹੀ ਆਪਣੀ ਦਿਲ ਦੀ ਗੱਲ
ਇਕ ਐਕਸੈਂਟ ਕਾਰ ਕੀਤੀ ਗਈ ਬਰਾਮਦ
ਜ਼ਿਲ੍ਹਾ ਪੁਲਿਸ ਲੀਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਟਿਆਲਾ ਦੇ ਰਹਿਣ ਵਾਲੇ ਸ਼ਿਵਰਾਮ ਨਾਮਕ ਵਿਅਕਤੀ ਨੂੰ ਫੜਿਆ ਸੀ। ਪੁਲਿਸ ਨੇ ਉਸ ਕੋਲੋਂ 1 ਲੱਖ 37 ਹਜ਼ਾਰ 550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਸ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਨੇ ਸਹਾਰਨਪੁਰ ਜ਼ਿਲਾ ਅਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ ‘ਚ ਛਾਪੇਮਾਰੀ ਕੀਤੀ, ਉਥੋਂ ਪੁਲਿਸ ਨੇ ਮੁਹੰਮਦ ਆਲਮ, ਅਭਿਸ਼ੇਕ ਕੁਮਾਰ ਅਤੇ ਆਸ਼ੂ ਤਿੰਨੋਂ ਵਾਸੀ ਸਹਾਰਨਪੁਰ, ਫਰਮਾਨ ਅਲੀ ਵਾਸੀ ਮੁਜ਼ੱਫਰਨਗਰ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਕੋਲੋਂ 4 ਲੱਖ 25000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ ਅਤੇ ਇਕ ਐਕਸੈਂਟ ਕਾਰ ਬਰਾਮਦ ਕੀਤੀ ਗਈ ਹੈ। ਪੁਲੀਸ ਵੱਲੋਂ ਇਹ ਕਾਰਵਾਈ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।