ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ ॥ Punjab News ॥ Latest News

0
106

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ

ਸਰਹੱਦੀ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਪਿੰਡ ਖੱਟਰਾਈ ਕਲਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਲਤ ਕਾਰਨ ਮੌਤ ਹੋ ਗਈ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਪੁਸ਼ਟੀ ਕੀਤੀ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਕਰਨਦੀਪ ਸਿੰਘ (20) ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਖੱਟਰਾਈ ਕਲਾਂ ਜੋ ਗਲਤ ਸੰਗਤ ‘ਚ ਆ ਗਿਆ ਅਤੇ ਨਸ਼ਾ ਕਰਨ ਲੱਗਾ। ਉਨ੍ਹਾਂ ਦਾ ਬੇਟਾ ਆਪਣੇ ਦੋਸਤ ਨਾਲ ਨੇੜਲੇ ਪਿੰਡ ਝੰਡੇਰ ਗਿਆ ਸੀ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਦੇ ਹਸਪਤਾਲ ਦੇ ਇੱਕ ਡਾਕਟਰ ਨੇ…

ਜਿੱਥੇ ਮਤਨਾ ‘ਚ ਨਸ਼ੇ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਖੇਤਾਂ ‘ਚੋਂ ਮਿਲੀ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਸਦਾ ਬੇਟਾ ਨਸ਼ਿਆਂ ਦਾ ਆਦੀ ਹੋ ਗਿਆ ਸੀ। ਪਰਿਵਾਰ ਨੇ ਉਸ ਨੂੰ ਕਈ ਵਾਰ ਸਮਝਾਇਆ ਸੀ, ਪਰ ਉਹ ਪੂਰੀ ਤਰ੍ਹਾਂ ਨਸ਼ੇ ਦੀ ਦਲਦਲ ਵਿੱਚ ਡੁੱਬ ਗਿਆ ਸੀ ਅਤੇ ਆਖਰਕਾਰ ਇਸ ਨਸ਼ੇ ਨੇ ਉਨ੍ਹਾਂ ਦੇ ਬੇਟੇ ਦੀ ਜਾਨ ਲੈ ਲਈ। ਥਾਣਾ ਝੰਡੇਰ ਦੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here