ਪੰਜਾਬ ਵਿੱਚ ਵੱਧ ਰਹੀ ਗਰਮੀ ਤੋਂ ਲੋਕ ਹੋਏ ਪਰੇਸ਼ਾਨ , ਇਸ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ || Weather News

0
117
People are disturbed by the increasing heat in Punjab, there is a possibility of rain again on this day

ਪੰਜਾਬ ਵਿੱਚ ਵੱਧ ਰਹੀ ਗਰਮੀ ਤੋਂ ਲੋਕ ਹੋਏ ਪਰੇਸ਼ਾਨ , ਇਸ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਧੀਮੀ ਹੋਣ ਨਾਲ ਇੱਕ ਵਾਰ ਫਿਰ ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਮੌਸਮ ਵਿਭਾਗ ਅਨੁਸਾਰ ਦੋ ਦਿਨ ਹੋਰ ਲੋਕਾਂ ਨੂੰ ਨਮੀ ਨਾਲ ਜੂਝਣਾ ਪਵੇਗਾ।

ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਯਾਨੀ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਪਰ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ‘ਚ ਇਕੱਲਿਆਂ ਥਾਵਾਂ ‘ਤੇ ਮੀਂਹ ਪੈ ਸਕਦਾ ਹੈ, ਹਾਲਾਂਕਿ ਇਸ ਦੀ ਸੰਭਾਵਨਾ ਵੀ ਬਹੁਤ ਘੱਟ ਹੈ। ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ , ਜਿਸ ਕਾਰਨ ਲੋਕ ਨਮੀ ਤੋਂ ਪ੍ਰੇਸ਼ਾਨ ਹੋਣਗੇ।

17 ਨੂੰ ਅੱਧੇ ਪੰਜਾਬ ਵਿੱਚ ਪੈ ਸਕਦਾ ਮੀਂਹ

ਉੱਥੇ ਹੀ 17 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 17 ਨੂੰ ਅੱਧੇ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ‘ਚ 441 ਮੁਲਾਜ਼ਮਾਂ ਨੂੰ ਦਿੱਤੇ ਗਏ ਆਫਰ ਲੈਟਰ

ਪੰਜਾਬ ਦਾ ਤਾਪਮਾਨ ਲਗਭਗ 40 ਡਿਗਰੀ ਦੇ ਨੇੜੇ ਪਹੁੰਚ ਚੁੱਕਾ ਹੈ | ਐਤਵਾਰ ਸ਼ਾਮ ਨੂੰ ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਪਟਿਆਲਾ ਵਿੱਚ ਤਾਪਮਾਨ 38.2 ਡਿਗਰੀ ਅਤੇ ਗੁਰਦਾਸਪੁਰ ਵਿੱਚ 38 ਡਿਗਰੀ ਦਰਜ ਕੀਤਾ ਗਿਆ।

 

 

 

 

LEAVE A REPLY

Please enter your comment!
Please enter your name here