ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈਕੋਰਟ ‘ਚ ਚੁਣੌਤੀ
ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ। ਉਨ੍ਹਾਂ ਖਿਲਾਫ਼ ਚੋਣ ਲੜੇ ਬਿਕਰਮਜੀਤ ਸਿੰਘ ਨੇ ਹਾਈ ਕੋਰਟ ਵਿੱਚ ਚੋਣ ਪਟੀਸ਼ਨ ਦਾਖਲ ਕੀਤੀ ਹੈ। ਬਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਗਾਏ ਕਿ ਖਡੂਰ ਸਾਹਿਬ ਸੀਟ ਤੋਂ ਉਸ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਇਸ ਸੀਟ ਤੋਂ ਚੋਣ ਲੜੀ ਸੀ।
ਇਹ ਵੀ ਪੜ੍ਹੋ:ਘਰ ਬਾਹਰ ਸੁੱਤੇ ਵਿਅਕਤੀ ਦਾ ਹੋਇਆ ਕਤ.ਲ ॥
ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਉਨ੍ਹਾਂ ਨੇ ਆਪਣੀ ਚੋਣ ਉਤੇ ਆਏ ਖ਼ਰਚ ਦਾ ਵੀ ਪੂਰਾ ਬਿਓਰਾ ਨਹੀਂ ਦਿੱਤਾ ਹੈ। ਚੋਣ ਦੌਰਾਨ ਉਨ੍ਹਾਂ ਦੇ ਸਮਰਥਨ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਹੁੰਦੀਆਂ ਸਨ ਅਤੇ ਵਾਹਨਾਂ ਅਤੇ ਚੋਣ ਮਟੀਰੀਅਲ ਦਾ ਇਸਤੇਮਾਲ ਹੁੰਦਾ ਸੀ। ਇਸ ਦਾ ਵੀ ਕੋਈ ਬਿਓਰਾ ਨਹੀਂ ਦਿੱਤਾ ਗਿਆ ਹੈ ਜੋ ਖ਼ਰਚ ਹੋਇਆ ਉਹ ਕਿਥੋਂ ਆਇਆ ਇਸ ਸਬੰਧੀ ਵੀ ਜਾਣਕਾਰੀ ਨਹੀਂ ਦਿੱਤੀ ਗਈ।
ਉਨ੍ਹਾਂ ਨੂੰ ਮਿਲੀ ਫੰਡਿਗ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਧਾਰਮਿਕ ਸਥਾਨਾਂ ਦਾ ਵੀ ਪ੍ਰਚਾਰ ਲਈ ਇਸਤੇਮਾਲ ਕੀਤਾ ਗਿਆ ਸੀ। ਬਿਨਾਂ ਪ੍ਰਵਾਨਗੀ ਲਏ ਸੋਸ਼ਲ ਮੀਡੀਆ ਉਤੇ ਉਨ੍ਹਾਂ ਦੀ ਪ੍ਰਮੋਸ਼ਨ ਕੀਤੀ ਗਈ। ਅਜਿਹੇ ਕੋਈ ਦੋਸ਼ ਲਗਾ ਕੇ ਉਨ੍ਹਾਂ ਦੀ ਚੋਣ ਨੂੰ ਰੱਦ ਕਰਨ ਦੀ ਹੋਈ ਕੋਰਟ ਤੋਂ ਮੰਗ ਕੀਤੀ ਗਈ, ਜਿਸ ਉਤੇ ਹਾਈ ਕੋਰਟ ਜਲਦ ਹੀ ਸੁਣਵਾਈ ਕਰ ਸਕਦਾ ਹੈ।









