ਨੂੰਹ ਹੀ ਨਿਕਲੀ ਸਹੁਰੇ ਦੀ ਕਾ.ਤਲ, ਪ੍ਰੇਮੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜ਼ਾਮ || Latest News

0
128

ਨੂੰਹ ਹੀ ਨਿਕਲੀ ਸਹੁਰੇ ਦੀ ਕਾ.ਤਲ, ਪ੍ਰੇਮੀ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜ਼ਾਮ

ਕੁੱਝ ਦਿਨ ਪਹਿਲਾ ਮਾਨਸਾ ‘ਚ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਫੁਲੂਵਾਲਾ ਡੋਗਰਾ ‘ਚ ਘਰ ਬਾਹਰ ਸੁੱਤੇ ਪਏ ਵਿਅਕਤੀ ਦੇ ਕਤਲਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਸਨਸਨੀਖੇਜ਼ ਖ਼ੁਲਾਸਾ ਹੋਇਆ ਹੈ। ਦਰਅਸਲ, ਮ੍ਰਿਤਕ ਵਿਅਕਤੀ ਦੀ ਨੂੰਹ ਨੇ ਹੀ ਆਪਣੇ ਆਸ਼ਿਕ ਨਾਲ ਰਲ਼ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਸੀ। ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਅਯੁੱਧਿਆ ਰਾਮ ਮੰਦਰ ‘ਚ ਪੁਜਾਰੀਆਂ ਲਈ ਜਾਰੀ ਰੋਸਟਰ ‘ਤੇ ਲੱਗੀ ਰੋਕ || Latest News

ਇਸ ਸਬੰਧੀ ਐੱਸ.ਪੀ.ਡੀ. ਮਨਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਾਭ ਸਿੰਘ LIC ਜਗਰਾਓਂ ‘ਚ ਬਤੌਰ ਕੈਸ਼ੀਅਰ ਨੌਕਰੀ ਕਰਦਾ ਸੀ ਤੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਉਸ ਦਾ ਬੀਤੇ ਦਿਨੀਂ ਜਨਮਦਿਨ ਵੀ ਸੀ। ਮ੍ਰਿਤਕ ਲਾਭ ਸਿੰਘ ਦੀ ਨੂੰਹ ਅਮਨਦੀਪ ਕੌਰ ਦੇ ਪਿੰਡ ਦੇ ਹੀ ਰਹਿਣ ਵਾਲੇ ਮਨਦੀਪ ਸਿੰਘ ਨਾਲ 4 ਸਾਲ ਤੋਂ ਪ੍ਰੇਮ ਸਬੰਧ ਸਨ। ਅਮਨਦੀਪ ਨੂੰ ਲਗਦਾ ਸੀ ਕਿ ਸੇਵਾਮੁਕਤ ਹੋਣ ‘ਤੇ ਉਸ ਦਾ ਸਹੁਰਾ ਉਨ੍ਹਾਂ ਦੇ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣ ਸਕਦਾ ਹੈ। ਇਸ ਲਈ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਹੋਰ ਵੀ ਵੱਡੇ ਖ਼ੁਲਾਸੇ ਹੋ ਸਕਦੇ ਹਨ।

LEAVE A REPLY

Please enter your comment!
Please enter your name here