ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਹੋਇਆ ਵੱਡਾ ਐਨਕਾਊਂਟਰ, 1 ਜਵਾਨ ਸ਼ਹੀਦ ਤੇ 4 ਜ਼ਖਮੀ || Latest Update

0
85
A big encounter took place in Kupwara of Jammu and Kashmir, 1 jawan was martyred and 4 injured

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਹੋਇਆ ਵੱਡਾ ਐਨਕਾਊਂਟਰ, 1 ਜਵਾਨ ਸ਼ਹੀਦ ਤੇ 4 ਜ਼ਖਮੀ

ਸ਼ਨੀਵਾਰ ਸਵੇਰੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਅੱਤਵਾਦੀਆਂ ਅਤੇ ਫੌਜ ਦੇ ਜਵਾਨਾਂ ਵਿਚਾਲੇ ਇਕ ਵਾਰ ਫਿਰ ਤੋਂ ਮੁੱਠਭੇੜ ਹੋਈ ਹੈ | ਜਿਸ ‘ਚ ਭਾਰਤੀ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ | ਉੱਥੇ ਹੀ ਇਸ ਮੁਠਭੇੜ ਵਿੱਚ 1 ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ 4 ਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਜ਼ਖ਼ਮੀ ਫੌਜੀਆਂ ਨੂੰ ਮੌਕੇ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਅੱਤਵਾਦੀਆਂ ਦੀ ਮੌਜੂਦਗੀ ਦੀ ਮਿਲੀ ਸੀ ਸੂਚਨਾ

ਦਰਅਸਲ , ਸ਼ੁੱਕਰਵਾਰ ਦੇਰ ਰਾਤ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੂੰ ਕੁਪਵਾੜਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਸਦੇ ਚੱਲਦਿਆਂ ਅੱਤਵਾਦੀਆਂ ਦੇ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ‘ਤੇ ਫੌਜ ਨੇ ਕਾਰਵਾਈ ਕੀਤੀ ਅਤੇ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਛੁੱਟੀ ‘ਤੇ ਘਰ ਆਏ ਫੌਜੀ ਜਵਾਨ ਨਾਲ ਵਾਪਰਿਆ ਭਾਣਾ ,5 ਸਾਲ ਪਹਿਲਾਂ ਹੋਇਆ ਸੀ ਫੌਜ ‘ਚ ਭਰਤੀ

ਅੱਤਵਾਦੀ ਜੰਗਲਾਂ ‘ਚ ਲੁਕ ਕੇ ਕਰ ਰਹੇ ਹਮਲੇ

ਧਿਆਨਯੋਗ ਹੈ ਕਿ ਅਜੋਕੇ ਸਮੇਂ ‘ਚ ਅੱਤਵਾਦੀ ਜੰਗਲਾਂ ‘ਚ ਲੁਕ ਕੇ ਹਮਲੇ ਕਰ ਰਹੇ ਹਨ, ਇਸ ‘ਤੇ ਜੰਮੂ-ਕਸ਼ਮੀਰ ਦੀ ਫੌਜ, ਪੁਲਿਸ ਅਤੇ ਵੱਖ-ਵੱਖ ਸੁਰੱਖਿਆ ਬਲ ਅੱਤਵਾਦੀਆਂ ਖਿਲਾਫ ਤੇਜ਼ੀ ਨਾਲ ਕਾਰਵਾਈ ਕਰ ਰਹੇ ਹਨ ਅਤੇ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ। ਇਸ ਕਾਰਨ ਪਹਿਲਾਂ ਵੀ ਕਈ ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਸੇ ਦੇ ਨਾਲ ਮੰਗਲਵਾਰ (23 ਜੁਲਾਈ) ਨੂੰ ਕੁਪਵਾੜਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ‘ਚ ਅੱਤਵਾਦੀਆਂ ਦਾ ਸਾਹਮਣਾ ਕਰਦੇ ਹੋਏ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਬਾਅਦ ‘ਚ ਇਸ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ।

 

 

 

 

 

 

 

 

LEAVE A REPLY

Please enter your comment!
Please enter your name here