ਪੰਜਾਬ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸ, CM ਮਾਨ ਅੱਜ ਦੇਣਗੇ ਹਰੀ ਝੰਡੀ || Punjab News

0
106
Punjab Health Department will get 58 new ambulances, CM Mann will give the green signal today

ਪੰਜਾਬ ਸਿਹਤ ਵਿਭਾਗ ਨੂੰ ਮਿਲਣਗੀਆਂ 58 ਨਵੀਆਂ ਐਂਬੂਲੈਂਸ, CM ਮਾਨ ਅੱਜ ਦੇਣਗੇ ਹਰੀ ਝੰਡੀ

ਪੰਜਾਬ ਦੀ ਹਾਲਤ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਪੱਖ ਤੋਂ ਪੂਰਨ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵੀ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਜਿਸਦੇ ਤਹਿਤ ਅੱਜ ਸਿਹਤ ਵਿਭਾਗ ਵੱਲੋਂ 58 ਨਵੀਆਂ ਐਂਬੂਲੈਂਸ ਦਿੱਤੀਆਂ ਜਾਣਗੀਆਂ। ਜਿਨ੍ਹਾਂ ਨੂੰ CM ਮਾਨ ਐਤਵਾਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਐਂਬੂਲੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਸਿਹਤ ਕ੍ਰਾਂਤੀ ਵੱਲ ਇੱਕ ਨਵੀਂ ਪਹਿਲ ਦੱਸੀ ਜਾ ਰਹੀ ਹੈ। ਇਹ ਪ੍ਰੋਗਰਾਮ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਜਿੱਥੇ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਨਾਲ ਵੀ ਗੱਲਬਾਤ ਕਰਨਗੇ।

58 ਨਵੀਆਂ ਐਂਬੂਲੈਂਸਾਂ ਖਰੀਦੀਆਂ ਗਈਆਂ

ਸਿਹਤ ਵਿਭਾਗ ਅਨੁਸਾਰ 58 ਨਵੀਆਂ ਐਂਬੂਲੈਂਸਾਂ ਖਰੀਦੀਆਂ ਗਈਆਂ ਹਨ। ਜਿਸ ਵਿੱਚ 25 ਐਂਬੂਲੈਂਸਾਂ ਅਤਿ ਆਧੁਨਿਕ ਜੀਵਨ ਸਹਾਇਤਾ ਪ੍ਰਣਾਲੀ ’ਤੇ ਆਧਾਰਿਤ ਹਨ। ਇਨ੍ਹਾਂ ਨੂੰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਲਈ ਇਸਨੂੰ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ | ਸਰਕਾਰ ਵੱਲੋਂ 550 ਕਰੋੜ ਰੁਪਏ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਸੂਬਾ ਸਰਕਾਰ ਨੇ ਕਰੀਬ ਪੰਜ ਮਹੀਨੇ ਪਹਿਲਾਂ ਇਨ੍ਹਾਂ ਐਂਬੂਲੈਂਸਾਂ ਨੂੰ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਇਹ ਜਾਣਕਾਰੀ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀ ਦਿੱਤੀ ਗਈ। ਇਸ ਤੋਂ ਇਲਾਵਾ ਸਿਹਤ ਸਹੂਲਤਾਂ ਵਿੱਚ ਸੁਧਾਰ ਦੇ ਮੱਦੇਨਜਰ ਹੁਣ ਸਾਰੇ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here