ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ ||Health News

0
280

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਸਮੇਤ ਪਿਛਲੇ ਚਾਰ ਦਿਨਾਂ ਚ 95 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਚਲਾਣ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰਾਂ ਵਿੱਚ ਸਰਵੇ ਕਰ ਰਹੀਆ ਹਨ, ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿਉ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

    ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਖ਼ੂਨ ਦਾ ਟੈਸਟ ਕਰਾਓ

ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ  ਤੋਂ  ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ  ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ  ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਅੱਜ ਮਿਤੀ 01.08.2024 ਨੂੰ 25 ਚਲਾਣ ਕੀਤੇ ਗਏ ਹਨ।

LEAVE A REPLY

Please enter your comment!
Please enter your name here