ਪੰਜਾਬ ‘ਚ ਮੁੜ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਅਤੇ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਤਾਪਮਾਨ 40 ਡਿਗਰੀ ਨੂੰ ਪਾਰ ਕਰ ਕੇ 33.4 ਡਿਗਰੀ ਤੱਕ
ਪੰਜਾਬ ਵਿੱਚ 1 ਜੁਲਾਈ ਸਵੇਰ ਤੱਕ 15.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43 ਮਿਲੀਮੀਟਰ, ਫਾਜ਼ਿਲਕਾ ਵਿੱਚ 24.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਵੀਰਵਾਰ ਸ਼ਾਮ ਤੱਕ ਸੂਬੇ ਦੇ ਤਾਪਮਾਨ ਵਿੱਚ 5.8 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ । ਸਭ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਕੇ 33.4 ਡਿਗਰੀ ਤੱਕ ਪਹੁੰਚ ਗਿਆ।
ਇਹ ਵੀ ਪੜ੍ਹੋ : ਓਲੰਪਿਕ ‘ਚ ਇਸ ਵੱਡੇ ਰਿਕਾਰਡ ਤੋਂ ਖੁੰਝੀ ਪੀਵੀ ਸਿੰਧੂ, ਬੁਰੀ ਤਰ੍ਹਾਂ ਟੁੱਟਿਆ ਮੈਡਲ ਦਾ ਸੁਪਨਾ
ਬਾਰਿਸ਼ ਵਿੱਚ 40% ਦੀ ਕਮੀ ਆਈ
ਮੌਸਮ ਵਿਭਾਗ ਦਾ ਬੁਲੇਟਿਨ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਲੰਬੇ ਸਮੇਂ ਦੀ ਔਸਤ 209.9 ਮਿਲੀਮੀਟਰ ਮੀਂਹ ਦੇ ਮੁਕਾਬਲੇ ਸਿਰਫ਼ 117 ਮਿਲੀਮੀਟਰ ਬਾਰਿਸ਼ ਹੋਈ ਹੈ। ਪੰਜਾਬ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਖੇਤਰ ਵਿੱਚ ਬਾਰਿਸ਼ ਵਿੱਚ 40% ਦੀ ਕਮੀ ਆਈ ਹੈ। ਇਸ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਜੁਲਾਈ ਵਿੱਚ ਅਨੁਮਾਨ ਤੋਂ ਘੱਟ ਮੀਂਹ ਪਿਆ ਹੈ। ਪੂਰੇ ਉੱਤਰ-ਪੱਛਮੀ ਖੇਤਰ ਵਿੱਚ 17% ਦੀ ਕਮੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਜੁਲਾਈ ਵਿੱਚ ਮਾਨਸੂਨ ਕਮਜ਼ੋਰ ਰਿਹਾ। ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ, ਜੋ ਮਾਨਸੂਨ ਦੀ ਬਾਰਿਸ਼ ਲਿਆਉਂਦੀਆਂ ਹਨ, ਇਸ ਸੀਜ਼ਨ ਵਿੱਚ ਕਮਜ਼ੋਰ ਰਹੀਆਂ ਹਨ। ਇਸ ਕਾਰਨ ਪੰਜਾਬ ਵਿੱਚ ਮੀਂਹ ਘੱਟ ਪਿਆ ਹੈ।