ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰ ਕੀਤੇ ਕਾਬੂ, 5 ਬਾਈਕ ਤੇ 10 ਮੋਬਾਈਲ ਬਰਾਮਦ
ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਅਤੇ ਡਕੈਤੀ ਦੀਆਂ ਵਾਰਦਾਤਾਂ ‘ਚ ਸ਼ਾਮਲ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੋ ਮੈਂਬਰ ਫਰਾਰ ਹੋ ਗਏ ਹਨ, ਜਿਨ੍ਹਾਂ ਨੂੰ ਫੜਨ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ 31 ਦਿਨਾਂ ਲਈ ਬੰਦ ਰਹੇਗੀ||Punjab News
ਜਾਣਕਾਰੀ ਦੇਦਿਆ ਏ.ਸੀ.ਪੀ ਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕਰਕੇ ਬਲਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਲੁਧਿਆਣਾ ਅਤੇ ਰਘਵੀਰ ਸਿੰਘ ਉਰਫ਼ ਬੀਰ ਵਾਸੀ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਬਾਈਕ ਅਤੇ 10 ਮੋਬਾਈਲ ਫ਼ੋਨ ਬਰਾਮਦ ਕੀਤੇ।
ਹੁਣ ਤੱਕ ਦੋਸ਼ੀਆਂ ਨੇ ਮਿਲ ਕੇ 15-16 ਵਾਰਦਾਤਾਂ ਨੂੰ ਦਿੱਤਾ ਅੰਜਾਮ
ਜਦਕਿ ਉਸ ਦੇ ਦੋ ਸਾਥੀ ਮਨਦੀਪ ਸਿੰਘ ਉਰਫ ਬਿੱਲਾ ਅਤੇ ਸੰਨੀ ਵਾਸੀ ਲੁਧਿਆਣਾ ਫਰਾਰ ਹਨ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।ਏਸੀਪੀ ਦੇਵ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੋਸ਼ੀਆਂ ਨੇ ਮਿਲ ਕੇ 15-16 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਜਿਸ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ‘ਚ ਚੋਰੀ, ਡਕੈਤੀ, ਡਕੈਤੀ ਅਤੇ ਕੁੱਟਮਾਰ ਦੇ ਕਈ ਮਾਮਲੇ ਦਰਜ ਹਨ।