ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾਰ ਦਿੱਤੀ ਛਾਲ || Punjab News

0
140
The young man jumped from the roof after seeing the police who arrived for the raid

ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾਰ ਦਿੱਤੀ ਛਾਲ

ਜਲੰਧਰ ਦੇ ਥਾਣਾ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆਂ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਬੀਤੇ ਕੱਲ੍ਹ ਸਵੇਰੇ ਸਾਢੇ ਛੇ ਵਜੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇੱਕ ਨੌਜਵਾਨ ਨੇ ਛੱਤ ਤੋਂ ਛਾਲ ਮਾਰ ਦਿੱਤੀ। ਡਿੱਗਦਿਆਂ ਸਾਰ ਹੀ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਵੀ ਡਰੇ ਹੋਏ ਹਨ। ਮ੍ਰਿਤਕ ਵਿਅਕਤੀ ਦੀ ਪਛਾਣ ਲੱਖੂ ਵਜੋਂ ਹੋਈ ਹੈ।

ਛੱਤ ਰਾਹੀਂ ਗੁਆਂਢੀਆਂ ਦੇ ਘਰ ਪਹੁੰਚਿਆ

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਸੀ। ਪੁਲਿਸ ਨੂੰ ਦੇਖ ਕੇ ਉਕਤ ਵਿਅਕਤੀ ਛੱਤ ਰਾਹੀਂ ਗੁਆਂਢੀਆਂ ਦੇ ਘਰ ਪਹੁੰਚ ਗਿਆ | ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਨੌਜਵਾਨ ਨੇ ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਫਿਲਹਾਲ ਪੁਲਿਸ ਨੇ ਲੱਖੂ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਪੁਲੀਸ ਅਧਿਕਾਰੀ ਅਜੇ ਤੱਕ ਚੁੱਪੀ ਧਾਰੀ ਬੈਠੇ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਹੋਇਆ ਜਨਤਕ! ਪੜ੍ਹੋ ਕੀ ਲਿਖਿਆ

ਖੂਨ ਦੇ ਧੱਬਿਆਂ ‘ਤੇ ਪਾਈ ਗਈ ਮਿੱਟੀ

ਇਸ ਸਭ ਤੋਂ ਬਾਅਦ ਪੁਲਿਸ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ‘ਤੇ ਖੂਨ ਦੇ ਧੱਬਿਆਂ ‘ਤੇ ਮਿੱਟੀ ਵੀ ਪਾਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਖੂ ਆਪਣੇ ਦੋਸਤ ਦੇ ਘਰ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਲੱਖੂ ਨਸ਼ੇ ਦਾ ਆਦੀ ਸੀ ਅਤੇ ਮ੍ਰਿਤਕ ਦੇ ਦੋਸਤ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here