ਸਕੂਲ ਵੈਨ ਦੀ ਲਪੇਟ ‘ਚ ਆਉਣ ਨਾਲ ਮਾਸੂਮ ਬੱਚੀ ਦੀ ਹੋਈ ਮੌ.ਤ, ਡਰਾਈਵਰ ਗ੍ਰਿਫਤਾਰ || Today News

0
185

ਸਕੂਲ ਵੈਨ ਦੀ ਲਪੇਟ ‘ਚ ਆਉਣ ਨਾਲ ਮਾਸੂਮ ਬੱਚੀ ਦੀ ਹੋਈ ਮੌ.ਤ, ਡਰਾਈਵਰ ਗ੍ਰਿਫਤਾਰ

ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ਕਸਬੇ ਨੇੜੇ ਪਿੰਡ ਹਮੀਰਗੜ੍ਹ ਵਿੱਚ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਨਾਲ 3 ਸਾਲਾ ਮਾਸੂਮ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਧਾਰਮਿਕ ਸੰਸਥਾ ਦੀ ਸਕੂਲ ਵੈਨ ਪਿੰਡ ਹਮੀਰਗੜ੍ਹ ਤੋਂ ਬੱਚਿਆਂ ਨੂੰ ਸਕੂਲ ਲੈ ਕੇ ਪਹੁੰਚੀ ਸੀ। ਇਸ ਦੌਰਾਨ 3 ਸਾਲਾ ਬੱਚੀ ਅਵਨੀਤ ਕੌਰ ਸਕੂਲ ਵੈਨ ਦੇ ਹੇਠਾਂ ਆ ਗਈ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਵੈਨ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ।

ਇਹ ਵੀ ਪੜ੍ਹੋ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾਰ ਦਿੱਤੀ ਛਾਲ

ਪਿੰਡ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਕਈ ਵਾਰ ਸਕੂਲ ਵੈਨ ਨੂੰ ਪਿੰਡ ਦੀਆਂ ਗਲੀਆਂ ਵਿੱਚ ਹੌਲੀ ਚਲਾਉਣ ਲਈ ਕਿਹਾ ਗਿਆ ਸੀ। ਪਰ ਵੈਨ ਚਾਲਕਾਂ ‘ਤੇ ਇਸ ਦਾ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਣਗਹਿਲੀ ਕਾਰਨ ਮਾਸੂਮ ਬੱਚੀ ਦੀ ਜਾਨ ਚਲੀ ਗਈ। ਚਸ਼ਮਦੀਦ ਨੇ ਦੱਸਿਆ ਕਿ ਸਵੇਰੇ ਜੀਵਨ ਸਿੰਘ ਦੀ 3 ਸਾਲ ਦੀ ਬੇਟੀ ਅਵਨੀਤ ਕੌਰ ਸਕੂਲ ਵੈਨ ਦੇ ਹੇਠਾਂ ਆ ਗਈ ਜਦੋਂ ਹੋਰ ਬੱਚੇ ਸਕੂਲ ਜਾਣ ਲਈ ਵੈਨ ਵਿੱਚ ਸਵਾਰ ਹੋ ਰਹੇ ਸਨ।

ਪਿੰਡ ਵਾਸੀਆਂ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਡਰਾਈਵਰ ਦੀ ਲਾਪਰਵਾਹੀ ਕਾਰਨ ਸਕੂਲ ਵੈਨ ਦੇ ਦੋਵੇਂ ਟਾਇਰ ਬੱਚੀ ਦੇ ਉਪਰੋਂ ਲੰਘ ਗਏ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਵੈਨ ਦੇ ਨਾਲ ਕੰਡਕਟਰ ਹੁੰਦਾ ਤਾਂ ਮਾਸੂਮ ਬੱਚੇ ਦੀ ਜਾਨ ਬਚਾਈ ਜਾ ਸਕਦੀ ਸੀ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਸਕੂਲ ਵੈਨ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਸਕੂਲ ਵੈਨ ’ਤੇ ਕੰਡਕਟਰ ਨਾ ਰੱਖਣ ਦੇ ਦੋਸ਼ ਹੇਠ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਵਾਪਰਨ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਦਿਆਲਪੁਰਾ ਦੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਵੈਨ ਚਾਲਕ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here