ਜਲੰਧਰ ‘ਚ ਆਜ਼ਾਦੀ ਦਿਹਾੜੇ ‘ਤੇ CM ਲਹਿਰਾਉਣਗੇ ਤਿਰੰਗਾ ਝੰਡਾ, ਪੜ੍ਹੋ ਪੂਰੀ ਸੂਚੀ
ਇਸ ਵਾਰ ਆਜ਼ਾਦੀ ਦਿਹਾੜੇ ‘ਤੇ ਜਲੰਧਰ ‘ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ਵਿੱਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ।