ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕ.ਤਲ
ਫਰੀਦਕੋਟ ‘ਚ ਵੱਡੀ ਵਾਰਦਾਤ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਔਲਖ ‘ਚ ਨਜਾਇਜ਼ ਸਬੰਧਾਂ ਦੇ ਚੱਲਦੇ ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਵਿਦੇਸ਼ ਗਿਆ ਹੋਇਆ ਹੈ।
ਉਨ੍ਹਾਂ ਦੀ ਮਾਤਾ ਦੇ ਕੋਟਕਪੂਰਾ ਦੇ ਰਹਿਣ ਵਾਲੇ ਇਕ ਸ਼ਖਸ ਨਾਲ ਪ੍ਰੇਮ ਸਬੰਧ ਸਨ ਪਰ ਹੁਣ ਪਿਛਲੇ ਕੁਝ ਮਹੀਨਿਆਂ ਤੋਂ ਦੋਵੇਂ ਗੱਲਬਾਤ ਨਹੀਂ ਕਰਦੇ ਸਨ। ਉਨ੍ਹਾਂ ਦੀ ਮਾਂ ਨੇ ਉਸ ਸ਼ਖਸ ਨਾਲ ਸਬੰਧ ਸਮਾਪਤ ਕਰ ਲਏ ਸਨ ਪਰ ਉਹ ਅਜੇ ਵੀ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਘਰ ਆ ਕੇ ਕੁੱਟਮਾਰ ਵੀ ਕਰਦਾ ਸੀ।
ਇਹ ਵੀ ਪੜ੍ਹੋ:ਸਕੂਲ ਬੱਸ ਤੇ ਪ੍ਰਾਈਵੇਟ ਬੱਸ ‘ਚ ਹੋਈ ਭਿਆਨਕ ਟੱਕਰ, ਸਕੂਲੀ ਬੱਚੇ ਹੋਏ ਜ਼ਖ਼ਮੀ || Today News
ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦੀ ਮਾਂ ਕੰਮ ‘ਤੇ ਗਈ ਸੀ ਤਾਂ ਰਸਤੇ ਵਿਚ ਉਸ ਦੇ ਪ੍ਰੇਮੀ ਨੇ ਘੇਰ ਕੇ ਕਤਲ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪਿੰਡ ਔਲਖ ਦੀ ਔਰਤ ਦੁੱਧ ਲੈ ਕੇ ਜਾ ਰਹੀ ਸੀ ਜਿਸ ਦਾ ਕਿਸੇ ਨੇ ਰਾਹ ਵਿਚ ਰੋਕ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਉਨ੍ਹਾਂ ਦੱਸਿਆ ਕਿ ਪੁਲਸ ਮੌਕੇ ‘ਤੇ ਪਹੁੰਚੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਹੋ ਚੁੱਕੀ ਹੈ ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।