ਸੁਲਤਾਨਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਪਿਓ-ਧੀ ਨਾਲ ਵਾਪਰ ਗਿਆ ਭਾਣਾ || Punjab Update

0
47
What happened to father and daughter on Sultanpur-Amritsar highway

ਸੁਲਤਾਨਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਪਿਓ-ਧੀ ਨਾਲ ਵਾਪਰ ਗਿਆ ਭਾਣਾ

ਦੇਸ਼ ਭਰ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ ਜਿਸ ਨਾਲ ਰੋਜ਼ਾਨਾ ਹੀ ਪਤਾ ਨਹੀਂ ਕਿੰਨੇ ਹੀ ਮਾਸੂਮਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ ਅਜਿਹਾ ਹੀ ਇਕ ਹੋਰ ਸੜਕ ਹਾਦਸਾ ਪੰਜਾਬ ਦੇ ਸੁਲਤਾਨਪੁਰ ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਹੈ | ਜਿਸ ਵਿੱਚ ਇਕ ਪਿਓ-ਧੀ ਦੀ ਮੌਤ ਹੋ ਗਈ। ਹਾਦਸਾ 7 ਵਜੇ ਦੇ ਕਰੀਬ ਵਾਪਰਿਆ, ਜਿੱਥੇ ਕਿ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਬਾਈਕ ਕਰੀਬ 15 ਫੁੱਟ ਦੂਰ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਕਿਸੇ ਨੇ ਵੀ ਨਹੀਂ ਕੀਤਾ ਸਹੀ ਇਲਾਜ

ਜਿਸ ਤੋਂ ਬਾਅਦ ਜ਼ਖਮੀ ਦੇ ਪਰਿਵਾਰਕ ਮੈਂਬਰ ਅਤੇ ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਗੇੜੇ ਮਾਰਦੇ ਰਹੇ ਪਰ ਕਿਸੇ ਨੇ ਵੀ ਉਹਨਾਂ ਦਾ ਸਹੀ ਇਲਾਜ ਨਹੀਂ ਕੀਤਾ। ਜਦੋਂ ਤੱਕ ਜ਼ਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਉਦੋਂ ਤੱਕ 6 ਸਾਲਾ ਬੱਚੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦਾ ਨਾਮ ਸੰਦੀਪ ਹੈ। ਉਸਦੀ ਧੀ 6 ਸਾਲ ਦੀ ਕੋਹਿਨੂਰ ਹੈ। ਉੱਥੇ ਹੀ ਪਤਨੀ ਗਗਨ ਅਤੇ 10 ਸਾਲਾ ਬੇਟੀ ਅਰਲੀਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਮ੍ਰਿਤਕ ਸੰਦੀਪ ਪਿੰਡ ਲੋਹਾਰਾ ਦਾ ਰਹਿਣ ਵਾਲਾ ਸੀ। ਉਹ ਸੰਦੀਪ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ।

ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ

ਮਿਲੀ ਜਾਣਕਾਰੀ ਮੁਤਾਬਕ ਪਿਛਲੇ -3 ਦਿਨਾਂ ਤੋਂ ਸੰਦੀਪ ਆਪਣੀ ਪਤਨੀ ਅਤੇ ਦੋਨਾਂ ਧੀਆਂ ਨਾਲ ਨਕੋਦਰ ਵਿਖੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਅੱਜ ਉਹ ਭੈਣ ਦੇ ਘਰ ਤੋਂ ਆਪਣੇ ਜੀਜਾ ਦਾ ਮੋਟਰਸਾਈਕਲ ਲੈ ਕੇ ਨਾਨਕੇ ਘਰ ਸੁਲਤਾਨਪੁਰ ਲੋਧੀ ਗਿਆ ਸੀ। ਉਥੋਂ ਉਹ ਅੰਮ੍ਰਿਤਸਰ ਜਾ ਰਿਹਾ ਸੀ। ਸੁਲਤਾਨਪੁਰ ਅੰਮ੍ਰਿਤਸਰ ਹਾਈਵੇ ‘ਤੇ ਇਕ ਤੇਜ਼ ਰਫਤਾਰ ਈਟੀਓਸ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਆਸ -ਪਾਸ ਦੇ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ |

ਇਹ ਵੀ ਪੜ੍ਹੋ : ਹਿਮਾਚਲ ‘ਚ ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਪੁੱਜੇ ਥਾਣਾ ਸੁਲਤਾਨਪੁਰ ਲੋਧੀ ਦੇ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ। ਜਿੱਥੋਂ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਲਿਜਾਇਆ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

 

 

 

 

 

 

 

 

 

 

LEAVE A REPLY

Please enter your comment!
Please enter your name here