ਹਾਕੀ ਟੀਮ ਵੱਲੋਂ ਕਾਂਸੀ ਤਗਮਾ ਜਿੱਤਣ ‘ਤੇ CM ਭਗਵੰਤ ਮਾਨ ਵੱਲੋਂ ਕੀਤਾ ਗਿਆ ਵੱਡਾ ਐਲਾਨ
ਪੈਰਿਸ ਓਲੰਪਿਕ ਵਿਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਦੌਰਾਨ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ ਉਥੇ ਹੀ ਪੰਜਾਬ ਦਾ ਮੁੱਖ ਮੰਤਰੀ ਨੇ ਵੀ ਹਾਕੀ ਟੀਮ ਦੇ ਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ ਕਰ ਦਿੱਤਾ ਹੈ।
ਭਾਰਤੀ ਹਾਕੀ ਟੀਮ ਵੱਲੋਂ ਕਾਂਸੀ ਤਗਮਾ ਜਿੱਤਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾ ਨੇ ਕਿਹਾ ਕਿ ਸਾਡੀ ਖੇਡ ਨੀਤੀ ਅਨੁਸਾਰ ਹਰੇਕ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ ਪੰਜਾਬ ਸਰਕਾਰ ਵੱਲੋਂ 1-1 ਕਰੋੜ ਰੁਪਏ ਦਿੱਤੇ ਜਾਣਗੇ।