NEET UG 2021 ਦੀ ਪ੍ਰੀਖਿਆ 12 ਸਤੰਬਰ ਨੂੰ ਹੋਵੇਗੀ। ਇਹ ਪ੍ਰੀਖਿਆ ਕੋਵਿਡ ਪ੍ਰੋਟੋਕੋਲ ਦੇ ਤਹਿਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਲਈ ਜਾਵੇਗੀ। ਇਸ ਲਈ ਬਿਨੈ ਕਰਨ ਦੀ ਪ੍ਰਕਿਰਿਆ ਕੱਲ੍ਹ ਸ਼ਾਮ 5 ਵਜੇ ਐਨਟੀਏ ਦੀ ਵੈਬਸਾਈਟ ਤੋਂ ਸ਼ੁਰੂ ਹੋਵੇਗੀ।
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ।ਮੈਡੀਕਲ ਦਾਖਲਾ ਪ੍ਰੀਖਿਆ NEET UG 2021 ਦੀ ਤਰੀਕ ਨੂੰ ਲੈ ਕੇ ਕਾਫੀ ਸਮੇਂ ਤੋਂ ਉਮੀਦਵਾਰ ਇੰਤਜ਼ਾਰ ਕਰ ਰਹੇ ਸੀ। ਇਸ ਲਈ ਵੱਡੀ ਗਿਣਤੀ ਵਿੱਚ ਉਮੀਦਵਾਰ NEET ਪ੍ਰੀਖਿਆ ਦੀਆਂ ਤਰੀਕਾਂ ਦਾ ਇੰਤਜ਼ਾਰ ਕਰ ਰਹੇ ਸਨ।
1 ਅਗਸਤ ਨੂੰ ਪ੍ਰਸਤਾਵਿਤ ਮੈਡੀਕਲ ਦਾਖਲਾ ਪ੍ਰੀਖਿਆ NEET UG 2021 ਸੰਬੰਧੀ ਐਨਟੀਏ ਨੇ 12 ਮਾਰਚ, 2021 ਨੂੰ ਇੱਕ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ NEET UG 2021 ਦੀ ਪ੍ਰੀਖਿਆ 1 ਅਗਸਤ ਨੂੰ ਪੈੱਨ ਅਤੇ ਪੇਪਰ ਮੋਡ ਵਿੱਚ ਹੋਵੇਗੀ। ਪਰ ਕੋਰੋਨਾ ਦੇ ਕਾਰਨ ਬਾਅਦ ਵਿੱਚ ਇਸ ਬਾਰੇ ਕੁੱਝ ਸਪੱਸ਼ਟ ਨਹੀਂ ਹੋਇਆ ਸੀ, ਪਰ ਹੁਣ ਇਹ ਪ੍ਰੀਖਿਆ 12 ਸਤੰਬਰ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।